02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ

ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਸੁਸਾਇਟੀ ਵਲੋਂ ਅਦਲੱਖਾ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਸੁਸਾਇਟੀ ਵਲੋਂ ਅਦਲੱਖਾ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕਰਕੇ ਆਪਣੀ ਨਿਸ਼ਕਾਮ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਾਹਿਲ ਅਦਲੱਖਾ, ਸ੍ਰੀਮਤੀ ਸ਼ਰਧਾ ਅਦਲੱਖਾ ਅਤੇ ਪ੍ਰਸ਼ਾਸਨਿਕ ਸਟਾਫ਼ ਤੋਂ ਰਮੇਸ਼ ਚੋਪੜਾ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ’ਚ ਅਹਿਮ ਭੂਮਿਕਾ ਨਿਭਾਈ। ਯੂਥ ਰੈੱਡ ਕਰਾਸ ਸੁਸਾਇਟੀ ਦੇ ਇੰਚਾਰਜ਼ ਮਿਸਿਜ਼ ਨਵਨੀਤ ਕੌਰ ਦਿਓਲ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ਼ ਮੀਨਾਕਸ਼ੀ ਅਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ਪੰਜਾਬੀ ਅਕਾਦਮੀ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਦੇ ‘450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਗੁਰੂ ਨਗਰੀ ’ਚ ਕਰਵਾਈ ਜਾਵੇਗ... ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਵਿਖੇ ਸੰਸਥਾ ਦਾ 34ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।