02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸ਼ਟਰੇਸ਼ਨ ਸ਼ੁਰੂ : ਵਧੀਕ ਡੀ. ਸੀ.

ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ ਨੇ ਦੱਸਿਆ ਕਿ ਖਿਡਾਰੀ ਕਿਊ.ਆਰ. ਕੋਡ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਾਸ਼-ਹੰਸ ਰਾਜ ਦੀ ਯਾਦਗਾਰ ’ਤੇ ਕੀਤਾ ਕਬਜ਼ਾ ਹਟਾਉਣ ਦੀ ਤਰਕਸ਼ੀਲਾਂ ਨੇ ਕੀਤੀ ਮੰਗ ਅਗਲੀ ਖ਼ਬਰ ਪਾਕਿ ’ ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।