02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਸੀ: ਡਿਪਟੀ ਮੇਅਰ ਪ੍ਰਿਅੰਕਾ ਨੇ ਦੁਰਗਿਆਣਾ ਕਮੇਟੀ ਪ੍ਰਧਾਨ ਪ੍ਰੋ: ਚਾਵਲਾ ਨਾਲ ਬੈਠਕ ਕੀਤੀ

ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ, ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਵਿਸ਼ੇਸ਼ ਮੁਹਿੰਮ ਤਹਿਤ ਮੰਦਿਰਾਂ ਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਫ਼ਾਈ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਸਬੰਧੀ ਮੰਦਰ ਕਮੇਟੀਆਂ ਨਾਲ ਬੈਠਕਾਂ ਦਾ ਸਿਲਸਲਾ ਸ਼ੁਰੂ ਕੀਤਾ ਹੈ। ਇਸ ਸੰਬੰਧ ਵਿਚ ਪ੍ਰਿਅੰਕਾ ਸ਼ਰਮਾ ਨੇ ਸ਼੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ, ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਵਿਸ਼ੇਸ਼ ਮੁਹਿੰਮ ਤਹਿਤ ਮੰਦਿਰਾਂ ਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਫ਼ਾਈ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਸਬੰਧੀ ਮੰਦਰ ਕਮੇਟੀਆਂ ਨਾਲ ਬੈਠਕਾਂ ਦਾ ਸਿਲਸਲਾ ਸ਼ੁਰੂ ਕੀਤਾ ਹੈ। ਇਸ ਸੰਬੰਧ ਵਿਚ ਪ੍ਰਿਅੰਕਾ ਸ਼ਰਮਾ ਨੇ ਸ਼੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ’ਤੇ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ, ਪਿਛਲੇ ਸਾਲ ਦੀ ਤਰ੍ਹਾਂ ਉਹ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਤਿਉਹਾਰ ਦੌਰਾਨ ਸਫਾਈ ਨੂੰ ਲੈ ਕੇ ਸ਼ਹਿਰ ਦੀਆਂ ਪ੍ਰਮੁੱਖ ਮੰਦਰ ਕਮੇਟੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰ ਰਹੀ ਹੈ। ਸਟਰੀਟ ਲਾਈਟਾਂ ਜਾਂ ਕੂੜੇ ਸੰਬੰਧੀ ਕੋਈ ਸਮੱਸਿਆ ਹੈ, ਤਾਂ ਨਗਰ ਨਿਗਮ ਦੀ ਟੀਮ ਉਨ੍ਹਾਂ ਦਾ ਹੱਲ ਕਰੇਗੀ। ਸ਼ਰਧਾਲੂਆਂ ਨੂੰ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸਫਾਈ ਬਣਾਈ ਰੱਖਣ ਲਈ ਉਨ੍ਹਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਦੌਰਾਨ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਪ੍ਰਧਾਨ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰ ਸ਼ਹਿਰ ਵਾਸੀ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ’ਤੇ ਉਨ੍ਹਾਂ ਪ੍ਰਿਅੰਕਾ ਸ਼ਰਮਾ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਰਾਜੀਵ ਅਨੇਜਾ ਸਵਦੇਸ਼ੀ ਵਪਾਰੀ ਮੰਚ ਦੇ ਰਾਸ਼ਟਰੀ ਮੈਂਬਰ ਬਣੇ ਅਗਲੀ ਖ਼ਬਰ ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ ਨੇ ਅੰਮ੍ਰਿਤਸਰ ’ ਚ ਖਪਤਕਾਰ ਆਊਟਰੀਚ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।