ਨਵ-ਨਿਯੁਕਤ ਆਈ.ਜੀ. (ਸਰਹੱਦੀ ਰੇਂਜ) ਭੁੱਲਰ ਨੇ ਅਹੁਦਾ ਸੰਭਾਲਿਆ
ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸਖਤ ਕਾਰਵਾਈ ਦੇ ਦਿੱਤੇ ਸੰਕੇਤ
ਕਿਹਾ ਅਟਾਰੀ ਤੋਂ ਸ਼ੁਰੂ ਹੋਵੇਗੀ ਨਸ਼ਿਆਂ ਖ਼ਿਲਾਫ਼ ਮੁਹਿੰਮ
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)-ਸਰਹੱਦੀ ਰੇਂਜ ਦੇ ਨਵ ਨਿਯੁਕਤ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇਥੇ ਆਪਣੇ ਦਫਤਰ ਵਿਖੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ । ਜਿਨ੍ਹਾਂ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸਰਹੱਦੀ ਰੇਂਜ ਵਿਚ ਨਸ਼ਿਆਂ, ਸੰਗਠਿਤ ਅਪਰਾਧ ਅਤੇ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ।
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)-ਸਰਹੱਦੀ ਰੇਂਜ ਦੇ ਨਵ ਨਿਯੁਕਤ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇਥੇ ਆਪਣੇ ਦਫਤਰ ਵਿਖੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ । ਜਿਨ੍ਹਾਂ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸਰਹੱਦੀ ਰੇਂਜ ਵਿਚ ਨਸ਼ਿਆਂ, ਸੰਗਠਿਤ ਅਪਰਾਧ ਅਤੇ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪ੍ਰਮੁੱਖ ਤਰਜੀਹਾਂ ਅਨੁਸਾਰ ਨਸ਼ਿਆਂ ਦੇ ਕਾਰੋਬਾਰ ਅਤੇ ਸੰਗਠਿਤ ਅਪਰਾਧ ਨੂੰ ਨੱਥ ਪਾਉਣਾ ਪੁਲਿਸ ਦੀਆਂ ਮੁੱਖ ਤਰਜੀਹਾਂ ਵਿਚ ਰਹੇਗਾ। ਆਈ.ਜੀ. ਸ: ਭੁੱਲਰ ਨੇ ਕਿਹਾ ਕਿ ਸਰਹੱਦੀ ਰੇਂਜ ਇਕ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੈ, ਕਿਉਂਕਿ ਇਸ ਦਾ ਪਾਕਿਸਤਾਨ ਨਾਲ ਲੱਗਦਾ ਲੰਬਾ ਸਰਹੱਦੀ ਖੇਤਰ ਹੈ। ਇਸ ਤੋਂ ਇਲਾਵਾ ਦਰਿਆਈ ਬੈਲਟਾਂ ਅਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿਚ ਵੀ ਸੁਰੱਖਿਆ ਨੂੰ ਲੈ ਕੇ ਪੂਰੀ ਕਾਰਵਾਈ ਤਿਆਰੀ ਰੱਖੀ ਜਾਵੇਗੀ। ਸਰਹੱਦ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਬੀ.ਐੱਸ.ਐੱਫ. ਸਮੇਤ ਹੋਰ ਸੁਰੱਖਿਆ ਏਜੰਸੀਆਂ ਨਾਲ ਬਿਹਤਰ ਤਾਲਮੇਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਪ੍ਰਭਾਵਿਤ ਅਤੇ ਨਸ਼ੇ ਦੇ ਹੌਟਸਪਾਟ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਿਵਲ ਪ੍ਰਸ਼ਾਸਨ, ਡਿਪਟੀ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਮੁੱਖ ਧਾਰਾ ਵਿਚ ਲਿਆਉਣ ਅਤੇ ਨਸ਼ਾ ਛੁਡਾਓ ਕੇਂਦਰਾਂ ਤੋਂ ਇਲਾਜ ਕਰਵਾਉਦ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਪੁਲਿਸ ਦੀ ਸੁਰਖਿਆ ਦੀ ਦੂਹਰੀ ਕਤਾਰ ਨੂੰ ਹੋਰ ਮਜ਼ਬੂਤ ਅਤੇ ਚੌਕਸ ਕੀਤਾ ਜਾਵੇਗਾ। ਸਰਹੱਦ ਪਾਰੋਂ ਹੋਣ ਵਾਲੀ ਘੁਸਪੈਠ ਅ ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ । ਅਟਾਰੀ ਸਰਹੱਦ ਨੇੜੇ ਹਾਲ ਹੀ ਵਿਚ ਡਰੋਨ ਡਿੱਗਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ੁਦ ਅਟਾਰੀ ਤੋਂ ਜਨ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਸਥਾਨਕ ਲੋਕਾਂ ਨੂੰ ਨਾਲ ਜੋੜ ਕੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ’ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਜਾਂ ਡਰੋਨ ਡਿੱਗਣ ਨਾਲ ਸਬੰਧਤ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਵੀਡੀਓਜ਼ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੇ ਜਾਣ ਦੇ ਸੰਕੇਤ ਦਿੱਤੇ।