06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਇਤਿਹਾਸ, ਸਾਹਿਤ, ਲੋਕਧਾਰਾ ਅਤੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ’ ਪੁਸਤਕ ਲੋਕ ਅਰਪਣ ਅਤੇ ਵਿਚਾਰ-ਚਰਚਾ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲ੍ਹਿਆਂਵਾਲਾ ਬਾਗ਼ ਚੇਅਰ ਵਲੋਂ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲ੍ਹਿਆਂਵਾਲਾ ਬਾਗ਼ ਚੇਅਰ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਸਥਿਤ ਕਾਨਫਰੰਸ ਹਾਲ ਵਿਖੇ ‘ਇਤਿਹਾਸ, ਸਾਹਿਤ, ਲੋਕਧਾਰਾ ਅਤੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ’ ਵਿਸ਼ੇ ‘ਤੇ ਪੁਸਤਕ ਰਿਲੀਜ਼ ਅਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਸਮਾਗਮ ਜਲ੍ਹਿਆਂਵਾਲਾ ਬਾਗ਼ ਚੇਅਰ ਦੀ ਚੇਅਰਪਰਸਨ ਪ੍ਰੋ. ਅਮਨਦੀਪ ਬੱਲ ਦੀ ਅਗਵਾਈ ਹੇਠ ਕਰਵਾਇਆ ਗਿਆ।ਭਾਰਤ ਦੇ ਆਸਟ੍ਰੇਲੀਆ ‘ਚ ਸਾਬਕਾ ਹਾਈ ਕਮਿਸ਼ਨਰ ਨਵਦੀਪ ਸਿੰਘ ਸੂਰੀ ਨੇ ਸਮਾਗਮ ‘ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੁਸਤਕ ਰਿਲੀਜ਼ ਕੀਤੀ। ਉਨ੍ਹਾਂ ਨੇ ਸਰ ਸਿਡਨੀ ਰੌਲਟ ਦੇ ਪੜਪੋਤੇ ਜਸਟਿਨ ਰੌਲਟ ਨਾਲ ਹੋਈਆਂ ਆਪਣੀਆਂ ਗੱਲਬਾਤਾਂ ਦਾ ਦਿਲਚਸਪ ਵੇਰਵਾ ਸਾਂਝਾ ਕੀਤਾ।ਪੁਸਤਕ ਦੀ ਸਮੀਖਿਆ ਉੱਘੇ ਵਿਦਵਾਨ ਪ੍ਰੋ. ਹਰੀਸ਼ ਸ਼ਰਮਾ ਅਤੇ ਪ੍ਰੋ. ਸੁਖਦੇਵ ਸਿੰਘ ਸੋਹਲ ਵੱਲੋਂ ਕੀਤੀ ਗਈ।ਪ੍ਰੋ. ਸੁਖਦੇਵ ਸਿੰਘ ਸੋਹਲ ਨੇ ਕਿਹਾ ਕਿ ਇਹ ਪੁਸਤਕ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਅਤੇ ਇਸ ਨਾਲ ਜੁੜੀ ਸੱਤਾ, ਰਾਜਨੀਤੀ ਅਤੇ ਧਾਰਨਾਵਾਂ ਦੀ ਗੁੰਝਲਦਾਰ ਪ੍ਰਕਿਰਤੀ ਬਾਰੇ ਸਾਡੀ ਸਮਝ ਨੂੰ ਹੋਰ ਵਿਸ਼ਾਲ ਕਰਦੀ ਹੈ। ਸਮਾਗਮ ਦੇ ਅੰਤ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ।
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।