07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸਾਲਾਨਾ ਮਹੋਤਸਵ ਮੰਦਰ ਸ੍ਰੀ ਹਨੂੰਮਾਨ ਧਾਮ ਏ-ਬਲਾਕ ਸ੍ਰੀ ਗੁਰੂ ਤੇਗ ਬਹਾਦਰ ਨਗਰ ਮਾਲ ਮੰਡੀ ਵਿਖੇ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸਾਲਾਨਾ ਮਹੋਤਸਵ ਮੰਦਰ ਸ੍ਰੀ ਹਨੂੰਮਾਨ ਧਾਮ ਏ-ਬਲਾਕ ਸ੍ਰੀ ਗੁਰੂ ਤੇਗ ਬਹਾਦਰ ਨਗਰ ਮਾਲ ਮੰਡੀ ਵਿਖੇ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਹਨੂੰਮਾਨ ਧਾਮ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਦੁਲਹਨ ਦੀ ਤਰ੍ਹਾਂ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਠਾਕੁਰ ਜੀ ਸਮੇਤ ਸਾਰੇ ਦੇਵੀ-ਦੇਵਤਿਆਂ ਦਾ ਫੁੱਲਾਂ ਅਤੇ ਮਨਮੋਹਕ ਗਹਿਣਿਆਂ ਨਾਲ ਸ਼ਿੰਗਾਰ ਕੀਤਾ ਗਿਆ। ਇਸ ਪਾਵਨ ਮੌਕੇ ’ਤੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਵਿਸ਼ੇਸ਼ ਪੂਜਾ-ਅਰਚਨਾ, ਭਜਨ-ਕੀਰਤਨ ਸਮੇਤ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਟਰੱਸਟ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਤ ਨੂੰ ਵਿਸ਼ੇਸ਼ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਪਾਵਨ ਉਤਸਵ ਮੌਕੇ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਮੱਥਾ ਟੇਕਣ ਲਈ ਸ੍ਰੀ ਹਨੂੰਮਾਨ ਧਾਮ ਵਿਖੇ ਪਹੁੰਚੀਆਂ। ਇਸ ਮੌਕੇ ਟਰੱਸਟ ਦੇ ਮੁੱਖ ਸਰਪ੍ਰਸਤ ਸੁਦਰਸ਼ਨ ਕੁਮਾਰ ਵਧਵਾ, ਚੇਅਰਮੈਨ ਅਨੁਜ ਸਿੱਕਾ, ਜਨਰਲ ਸਕੱਤਰ ਆਦੇਸ਼ ਮਹਿਰਾ, ਕੈਸ਼ੀਅਰ ਰਮੇਸ਼ ਖੰਨਾ, ਮੈਨੇਜਰ ਅਮਿਤ ਸੇਠ, ਅਸਿਸਟੈਂਟ ਮੈਨੇਜਰ ਰਿਸ਼ੀ ਮਹਿਰਾ, ਅਸਿਸਟੈਂਟ ਕੈਸ਼ੀਅਰ ਮੁਨੀਸ਼ ਸੇਠ, ਲੀਗਲ ਐਡਵਾਈਜ਼ਰ ਰਣਬੀਰ ਕੌਸ਼ਲ, ਪ੍ਰੈਸ ਸਕੱਤਰ ਮਨੋਜ ਜੈਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਟੈਕਨੋ ਫੇਸਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ੍ਰੀ ਰਾਮ ਸ਼ਰਣਮ ਆਸ਼ਰਮ ਤੇ ਹਸਪਤਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।