ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ’ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ’ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਦੇ ਸਹਿਯੋਗ ਨਾਲ ਸਕੂਲ ਦੇ ਹਿੰਦੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਅਤੇ ਲੇਖਣ ਵਿਧੀ ਨੂੰ ਸੁੰਦਰ ਅਤੇ ਵਿਕਸਿਤ ਕਰਨ ਦੇ ਉਦੇਸ਼ ਨਾਲ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੀ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸਾਹ ਨਾਲ ਭਾਗ ਲਿਆ।
ਅਜੀਤ ਡੈਸਕ
08-09-2026