ਦੇਸ਼ ਵੰਡ, ਵਿਦੇਸ਼ੀ ਪਰਵਾਸ ਅਤੇ ਗਲੋਬਲਾਈਜ਼ੇਸ਼ਨ ਨੇ ਪੰਜਾਬੀ ਸਭਿਆਚਾਰ ਨੂੰ ਨਵੇਂ ਰੂਪ ਦਿੱਤੇ - ਰਜਿਸਟਰਾਰ
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ‘ਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰ : ਵਿਰਸੇ ਤੋਂ ਸਮਕਾਲ ਤੱਕ’ ਵਿਸ਼ੇ ’ਤੇ ਕਰਵਾਏ ਗਏ ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ ਦਾ ਪ੍ਰਧਾਨਗੀ ਭਾਸ਼ਣ ਪੇਸ਼ ਕਰਦਿਆਂ ਰਜਿਸਟਰਾਰ ਪ੍ਰੋ. ਕੇ.
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ‘ਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰ : ਵਿਰਸੇ ਤੋਂ ਸਮਕਾਲ ਤੱਕ’ ਵਿਸ਼ੇ ’ਤੇ ਕਰਵਾਏ ਗਏ ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ ਦਾ ਪ੍ਰਧਾਨਗੀ ਭਾਸ਼ਣ ਪੇਸ਼ ਕਰਦਿਆਂ ਰਜਿਸਟਰਾਰ ਪ੍ਰੋ. ਕੇ. ਐਸ. ਚਾਹਲ ਨੇ ਕਿਹਾ ਕਿ ਪੰਜਾਬੀਆਂ ਦਾ ਵਿਰਸਾ ਇਸਦਾ ਪ੍ਰਮਾਣ ਹੈ ਕਿ ਸੰਘਰਸ਼ ਕਰਨ ਵਾਲੀ ਕੌਮ ਕਦੀ ਵੀ ਦੁਨੀਆ ਤੋਂ ਪਿੱਛੇ ਨਹੀਂ ਰਹਿੰਦੀ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਡਾ. ਮਨਜਿੰਦਰ ਸਿੰਘ, ਮੁਖੀ, ਪੰਜਾਬੀ ਅਧਿਐਨ ਸਕੂਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ’ਚ ਮੁੱਖ ਵਕਤਾ ਵਜੋਂ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਰਵੀ ਰਵਿੰਦਰ ਨੇ ਸ਼ਮੂਲੀਅਤ ਕੀਤੀ। ਕੋਆਰਡੀਨੇਟਰ ਡਾ. ਮਨਜਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਕ੍ਰਿਤੀ ਦਰਅਸਲ ਸਮਾਨਤਾ ਅਧਾਰਿਤ ਮਾਨਵੀ ਕਦਰਾਂ ਕੀਮਤਾਂ ਦਾ ਹੀ ਦੂਸਰਾ ਨਾਮ ਹੈ।ਮੁੱਖ-ਵਕਤਾ ਡਾ. ਰਵੀ ਰਵਿੰਦਰ ਨੇ ਕਿਹਾ ਕਿ ਸਭਿਆਚਾਰ ਅਜਿਹਾ ਮਾਨਵ ਸਿਰਜਿਤ ਸੰਕਲਪ ਹੈ ਜੋ ਕਿ ਬੁਨਿਆਦੀ ਲੋੜਾਂ ਦੀ ਪੂਰਤੀ ਤੋਂ ਬਾਅਦ ਕੀਤੇ ਜਾਂਦੇ ਸੰਘਰਸ਼ ਨਾਲ ਤਾਅਲੁੱਕ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਦੇ ਵਿਭਿੰਨ ਵਰਗਾਂ ’ਚ ਨਿਰੰਤਰ ਵੱਧ ਰਿਹਾ ਪਾੜਾ ਖ਼ਤਰੇ ਦੀ ਘੰਟੀ ਹੈ । ਡਾ. ਮੇਘਾ ਸਲਵਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਅਤੇ ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਿੰਦਰ ਕੌਰ ਸੋਹਲ ਨੇ ਨਿਭਾਈ। ਇਸ ਮੌਕੇ ਡਾ. ਹਸਨ ਰੇਹਾਨ, ਡਾ. ਭਾਰਤਬੀਰ ਸੰਧੂ, ਡਾ. ਅਮਰਜੀਤ ਸਿੰਘ, ਪ੍ਰਵੀਨ ਪੁਰੀ, ਦੀਪ ਕੁਲਦੀਪ, ਅਰਤਿੰਦਰ ਸੰਧੂ, ਰਾਜ ਖੁਸ਼ਵੰਤ ਸਿੰਘ ਸੰਧੂ, ਡਾ. ਅਮਰ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਰਾਜਵਿੰਦਰ ਕੌਰ, ਬਲਜੀਤ ਕੌਰ ਰਿਆੜ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਤੁੜ, ਡਾ. ਚੰਦਨਪ੍ਰੀਤ ਸਿੰਘ, ਡਾ. ਅੰਜੂ ਬਾਲਾ ਆਦਿ ਹਾਜ਼ਰ ਸਨ।