08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ-ਅਰਬਨ ਹਲਕਾ ਅੰਮ੍ਰਿਤਸਰ ਦੀ ਮੀਟਿੰਗ

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਬ-ਅਰਬਨ ਹਲਕਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਅਮਰੀਕ ਸਿੰਘ ਲੁਹਾਰਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੀ. ਐੱਸ.

ਸਬ-ਅਰਬਨ ਹਲਕਾ ਅੰਮ੍ਰਿਤਸਰ ਦੀ ਮੀਟਿੰਗ ਦੌਰਾਨ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਕਾਰਕੁੰਨ। ਤਸਵੀਰ : ਹਰਜੀਤ ਸਿੰਘ 08-09-2026
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਬ-ਅਰਬਨ ਹਲਕਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਅਮਰੀਕ ਸਿੰਘ ਲੁਹਾਰਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੀ. ਐੱਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਅਤੇ ਪਾਵਰਕਾਮ- ਟਰਾਂਸਕੋ ਪੈਨਸ਼ਨ ਯੂਨੀਅਨ ਦੇ ਸੂਬਾ ਵਰਕਿੰਗ ਜਨਰਲ ਸਕੱਤਰ ਨਰਿੰਦਰ ਬੱਲ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸਰਕਲ ਸਕੱਤਰ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਸਰਕਾਰਾਂ ਹਮੇਸ਼ਾ ਹੀ ਮੁਲਾਜ਼ਮ ਵਿਰੋਧੀ ਰਹੀਆਂ ਹਨ ਅਤੇ ਮੌਜੂਦਾ ਸਰਕਾਰ ਦਾ ਪਖੰਡੀ ਚਿਹਰਾ ਵੀ ਲੋਕਾਂ ਸਾਹਮਣੇ ਉਜਾਗਰ ਹੋ ਗਿਆ ਹੈ। ਨਰਿੰਦਰ ਬੱਲ ਨੇ ਕਿਹਾ ਕਿ ਮੁਲਾਜ਼ਮ ਹੱਕਾਂ ਦੀ ਪ੍ਰਾਪਤੀ ਲਈ ਹਮੇਸ਼ਾ ਸੰਘਰਸ਼ ਲੜਨਾ ਪੈਂਦਾ ਹੈ ਅਤੇ ਬਿਨਾਂ ਸੰਘਰਸ਼ ਤੋਂ ਕਦੇ ਵੀ ਕੋਈ ਪ੍ਰਾਪਤੀ ਨਹੀਂ ਹੋਈ। ਮਨਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਸਰਕਾਰ ਡੀ.ਏ. ਦੇ ਕੇਸ ਨੂੰ ਮਾਣਯੋਗ ਸੁਪਰੀਮ ਕੋਰਟ ’ਚ ਲਮਕਾਉਣਾ ਚਾਹੁੰਦੀ ਹੈ ਤਾਂ ਹੀ ਉਸ ਵਲੋਂ ਆਪਣੇ ਐੱਸ.ਐੱਲ.ਪੀ. ਕੇਸ ਵਿਚ ਜਾਣ-ਬੁਝ ਕੇ ਗਲਤੀਆਂ ਛੱਡੀਆਂ ਹਨ ਤਾਂ ਜੋ ਉਸਨੂੰ ਦੇਰੀ ਲਈ ਹੋਰ ਸਮਾਂ ਮਿਲ ਸਕੇ। ਇਸ ਦੌਰਾਨ ਰਕੇਸ਼ ਕੁਮਾਰ, ਸੰਦੀਪ ਸਿੰਘ ਰਿਆੜ ਅਤੇ ਜਗਦੀਪ ਸਿੰਘ ਨੇ ਟੀ.ਐੱਸ.ਯੂ. ਜਥੇਬੰਦੀ ਨੂੰ ਛੱਡ ਕੇ ਏਟਕ ਜਥੇਬੰਦੀ ਦੀ ਮੈਂਬਰਸ਼ਿਪ ਜੁਆਇੰਨ ਕੀਤੀ।ਸਰਕਲ ਸਕੱਤਰ ਕੁਲਦੀਪ ਸ਼ਰਮਾ ਨੇ ਸਾਥੀਆਂ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਦਿੱਤੇ ਜਾ ਰਹੇ ਸੰਘਰਸ਼ਾਂ ’ਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਮੁਲਾਜ਼ਮ ਮਾਰੂ ਅਤੇ ਮਜ਼ਦੂਰ ਮਾਰੂ ਸਰਕਾਰਾਂ ਕੋਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਕੀਤੀ ਜਾ ਸਕੇ। ਇਸ ਮੌਕੇ ਸਰਕਲ ਮੀਤ ਪ੍ਰਧਾਨ ਜਗਰੂਪ ਸਿੰਘ, ਡਿਪਟੀ ਸਕੱਤਰ ਮਨਦੀਪ ਸਿੰਘ, ਕੁਲਦੀਪ ਸਿੰਘ ਲੋਪੋਕੇ, ਮੀਤ ਪ੍ਰਧਾਨ ਪਰਮਪਾਲ ਸਿੰਘ, ਗੋਪਾਲ ਨਗਰ ਸਬ ਡਿਵੀਜ਼ਨ ਦੇ ਸਕੱਤਰ ਲਵਪ੍ਰੀਤ ਸਿੰਘ ਬਰਾੜ, ਬਾਲੀ ਰਾਮ, ਰਾਕੇਸ਼ ਕੁਮਾਰ, ਪਿਸ਼ੋਰਾ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਰਮਨ ’ਚ ਜਾਨ ਗੁਆਉਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 20 ਦਿਨਾਂ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ ਅਗਲੀ ਖ਼ਬਰ ਦੇਸ਼ ਵੰਡ, ਵਿਦੇਸ਼ੀ ਪਰਵਾਸ ਅਤੇ ਗਲੋਬਲਾਈਜ਼ੇਸ਼ਨ ਨੇ ਪੰਜਾਬੀ ਸਭਿਆਚਾਰ ਨੂੰ ਨਵੇਂ ਰੂਪ ਦਿੱਤੇ - ਰਜਿਸਟਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।