ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ’ਤੇ ਮੁਕੰਮਲ ਪਾਬੰਦੀ
ਅਜਨਾਲਾ, ਰਾਜਾਸਾਂਸੀ, 8 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ ਸੰਚਾਲਨ ਖੇਤਰ ਵਿਚ ਰਾਤ ਸਮੇਂ ਡਰੋਨ ਗਤੀਵਿਧੀ ਹੋਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2 023 ਦੀ ਧਾਰਾ 163 ਬੀ. ਐੱਨ.
ਅਜਨਾਲਾ, ਰਾਜਾਸਾਂਸੀ, 8 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ ਸੰਚਾਲਨ ਖੇਤਰ ਵਿਚ ਰਾਤ ਸਮੇਂ ਡਰੋਨ ਗਤੀਵਿਧੀ ਹੋਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2 023 ਦੀ ਧਾਰਾ 163 ਬੀ.ਐੱਨ.ਐੱਸ.ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ਼ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ਼ ਕੈਮਰਾ ਉਡਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।