09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

290 ਵਾਂ ਮਾਸਿਕ ਚਿਨਮਯ ਵਿਧਵਾ ਰਾਸ਼ਨ ਪੈਨਸ਼ਨ ਵੰਡ ਪ੍ਰੋਗਰਾਮ

ਅੰਮ੍ਰਿਤਸਰ, 8 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਚਿਨਮਯ ਮਿਸ਼ਨ ਅੰਮ੍ਰਿਤਸਰ ਕੇਂਦਰ ਦੀ ਸਰਪ੍ਰਸਤੀ ਹੇਠ 290ਵਾਂ ਮਾਸਿਕ ਚਿਨਮਯ ਵਿਧਵਾ ਰਾਸ਼ਨ ਪੈਨਸ਼ਨ ਵੰਡ ਪ੍ਰੋਗਰਾਮ ਭਵਨਜ਼ ਐੱਸ. ਐੱਲ.

ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਵੰਡਦੇ ਹੋਏ ਵਿਸ਼ੇਸ਼ ਮਹਿਮਾਨ ਵਿਜੇ ਨਈਅਰ, ਪ੍ਰਧਾਨ ਅਵਿਨਾਸ਼ ਮਹੇਂਦਰੂ, ਡਾ. ਅਨੀਤਾ ਭੱਲਾ, ਸਕੱਤਰ ਅਸ਼ਵਨੀ ਮਲਹੋਤਰਾ, ਪ੍ਰਿੰ. ਸੋਨੀਆ ਸਹਿਦੇਵ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 09-09-2026
ਅੰਮ੍ਰਿਤਸਰ, 8 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਚਿਨਮਯ ਮਿਸ਼ਨ ਅੰਮ੍ਰਿਤਸਰ ਕੇਂਦਰ ਦੀ ਸਰਪ੍ਰਸਤੀ ਹੇਠ 290ਵਾਂ ਮਾਸਿਕ ਚਿਨਮਯ ਵਿਧਵਾ ਰਾਸ਼ਨ ਪੈਨਸ਼ਨ ਵੰਡ ਪ੍ਰੋਗਰਾਮ ਭਵਨਜ਼ ਐੱਸ.ਐੱਲ. ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ’ਚ ਵਿਜੇ ਨਈਅਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸ਼ੁਭ ਮੌਕੇ ’ਤੇ ਚਿਨਮਯ ਮਿਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ, ਭਵਨਜ਼ ਪ੍ਰਬੰਧਨ ਕਮੇਟੀ ਦੇ ਮੈਂਬਰ ਅਤੇ ਇਨਰ ਵਹੀਲ ਕਲੱਬ ਰਾਈਜ਼ਿੰਗ ਦੇ ਮੈਂਬਰ ਮੌਜੂਦ ਸਨ। ਅਵਿਨਾਸ਼ ਮਹੇਂਦਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਿਨਮਯ ਮਿਸ਼ਨ ਦਾ ਇਹ ਪ੍ਰੋਗਰਾਮ 24 ਸਾਲ ਦੀ ਸੇਵਾ ਪੂਰੀ ਕਰ ਚੁੱਕਾ ਹੈ ਅਤੇ ਹੁਣ ਆਪਣੇ 25ਵੇਂ ਸਾਲ ’ਚ ਪ੍ਰਵੇਸ਼ ਕਰ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਲਗਭਗ 250 ਔਰਤਾਂ ਨੂੰ ਹਰ ਮਹੀਨੇ 2,000 ਰੁਪਏ ਦਾ ਰਾਸ਼ਨ ਵੰਡਿਆ ਜਾਂਦਾ ਹੈ। ਵਿਸ਼ੇਸ਼ ਮਹਿਮਾਨ ਵਿਜੇ ਨਈਅਰ ਨੇ ਇਕੱਠ ਦਾ ਧੰਨਵਾਦ ਕੀਤਾ ਅਤੇ ਚਿਨਮਯ ਮਿਸ਼ਨ ਅੰਮ੍ਰਿਤਸਰ ਦੇ ਸੇਵਾ ਕਾਰਜ ਦੀ ਪ੍ਰਸ਼ੰਸਾ ਕੀਤੀ। ਚਿਨਮਯ ਮਿਸ਼ਨ ਦੇ ਸਕੱਤਰ ਅਸ਼ਵਨੀ ਮਲਹੋਤਰਾ ਨੇ ਅੱਜ ਦੇ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਨੁੱਖ ਨੂੰ ਆਪਣੇ ਮਨ, ਕਰਮ ਅਤੇ ਵਿਚਾਰਾਂ ਨੂੰ ਸ਼ੁੱਧ ਅਤੇ ਸਾਫ਼ ਰੱਖ ਕੇ ਜੀਵਨ ’ਚ ਅੱਗੇ ਵਧਣਾ ਚਾਹੀਦਾ ਹੈ। ਅਖ਼ੀਰ ’ਚ 250 ਵਿਧਵਾਵਾਂ ਨੂੰ ਰਾਸ਼ਨ ਵੰਡਿਆ ਗਿਆ। ਭਾਰਤੀ ਵਿਦਿਆ ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਨ ਵੰਡ ’ਚ ਹਿੱਸਾ ਲਿਆ।
ਪਿਛਲੀ ਖ਼ਬਰ ‘ ਰੇਲ ਕੋਚ ਰੈਸਟੋਰੈਂਟ’ ਨੂੰ ਮੁੜ੍ਹ ਤੋਂ ਖੋਲ੍ਹਣ ਦੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ ਰੇਲਵੇ ਨੂੰ ਕਰੀਬ 99.... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ’ਤੇ ਮੁਕੰਮਲ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।