10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜੀ.ਐੱਸ.ਟੀ. ਰਿਫੰਡ ’ਚ ਦੇਰੀ ਹੋਣ ਕਾਰਨ ਉਦਯੋਗ ਤੇ ਵਪਾਰ ਦੀ ਸਥਿਤੀ ਵਿਗੜੀ : ਔਜਲਾ ਵੱਧ ਰਹੇ ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਲੋਕ ਸਭਾ ਮੈਂਬਰ ਨੇ ਆਪ ਸਰਕਾਰ ਨੂੰ ਘੇਰਿਆ

ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)-ਰਾਜ ਵਿਚ ਉਦਯੋਗ ਅਤੇ ਵਪਾਰ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ, ਜਿਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਪਾਰ ਮਹਿੰਗਾ ਹੋ ਗਿਆ ਹੈ, ਟਰਾਂਸਪੋਰਟੇਸ਼ਨ ਦੀ ਲਾਗਤ ਵਧ ਗਈ ਹੈ ਅਤੇ ਉਦਯੋਗ ਭਾਰੀ ਕਰਜ਼ੇ ਦੇ ਦਬਾਅ ਹੇਠ ਹਨ ਜਦੋਂ ਕਿ ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਵੱਧ ਫੁੱਲ ਰਿਹਾ ਹੈ। ਅੱਜ ਇਥੇ ਆਪਣੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ ’ਚ ਸ: ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਪ੍ਰੀਤ ਸਿੰਘ ਸੇਖੋਂ ਦੀ ਆਪ ’ਚ ਸ਼ਮੂਲੀਅਤ ’ਤੇ ਵੀ ਸਵਾਲ ਖੜ੍ਹੇ ਕੀਤੇ।

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 10-09-2026
ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)-ਰਾਜ ਵਿਚ ਉਦਯੋਗ ਅਤੇ ਵਪਾਰ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ, ਜਿਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਪਾਰ ਮਹਿੰਗਾ ਹੋ ਗਿਆ ਹੈ, ਟਰਾਂਸਪੋਰਟੇਸ਼ਨ ਦੀ ਲਾਗਤ ਵਧ ਗਈ ਹੈ ਅਤੇ ਉਦਯੋਗ ਭਾਰੀ ਕਰਜ਼ੇ ਦੇ ਦਬਾਅ ਹੇਠ ਹਨ ਜਦੋਂ ਕਿ ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਵੱਧ ਫੁੱਲ ਰਿਹਾ ਹੈ। ਅੱਜ ਇਥੇ ਆਪਣੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ ’ਚ ਸ: ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਪ੍ਰੀਤ ਸਿੰਘ ਸੇਖੋਂ ਦੀ ਆਪ ’ਚ ਸ਼ਮੂਲੀਅਤ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਗੈਂਗਸਟਰ ਹੀ ਕਾਨੂੰਨ ਬਣਾਉਣ ਵਾਲਿਆਂ ਦੇ ਨਾਲ ਬੈਠਣ ਲੱਗ ਜਾਣ ਤਾਂ ਪੰਜਾਬ ਦਾ ਕੀ ਬਣੇਗਾ। ਸ: ਔਜਲਾ ਨੇ ਕਿਹਾ ਕਿ ਇਸ ਸਮੇਂ ਵਪਾਰੀ ਪਰੇਸ਼ਾਨ ਹਨ ਅਤੇ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਪਾਰੀ ਜੀ.ਐੱਸ.ਟੀ. ਜਮ੍ਹਾਂ ਕਰਵਾਉਣ ਵਿਚ ਦੇਰੀ ਕਰਦਾ ਹੈ ਤਾਂ ਉਸ ’ਤੇ ਜੁਰਮਾਨਾ ਲਾਇਆ ਜਾਂਦਾ ਹੈ ਪਰ ਜਦੋਂ ਸਰਕਾਰ ਵਪਾਰੀਆਂ ਦਾ ਪੈਸਾ ਮਹੀਨਿਆਂ ਤੱਕ ਰੋਕ ਕੇ ਰੱਖਦੀ ਹੈ ਤਾਂ ਸਰਕਾਰ ’ਤੇ ਕੋਈ ਜੁਰਮਾਨਾ ਕਿਉਂ ਨਹੀਂ ਲੱਗਦਾ। ਸ: ਔਜਲਾ ਨੇ ਦੋਸ਼ ਲਗਾਇਆ ਕਿ ਸਰਕਾਰ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਕਰਨ ਦੀ ਬਜਾਏ ਸਿਆਸੀ ਲਾਭ ਲੈਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਪੈਸਾ ਲੋਕਾਂ ਦਾ ਹੈ, ਉਹ ਇਸ਼ਤਿਹਾਰਾਂ ’ਤੇ ਖਰਚ ਕੀਤਾ ਜਾ ਰਿਹਾ ਹੈ। ਸ: ਔਜਲਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਆਮ ਲੋਕਾਂ ਨੂੰ ਗੈਂਗਸਟਰਾਂ ਵਲੋਂ ਧਮਕੀ ਭਰੀਆਂ ਕਾਲਾਂ ਮਿਲ ਰਹੀਆਂ ਹਨ। ਕਾਨੂੰਨ ਦੇ ਰਖਵਾਲਿਆਂ ‘ਤੇ ਦਿਨ-ਦਿਹਾੜੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਵਿਚ ਨਾ ਆਵੇ ਅਤੇ ਕਾਨੂੰਨ ਮੁਤਾਬਕ ਕਾਰਵਾਈ ਕਰੇ। ਆਪ ਆਗੂ ਤਲਬੀਰ ਸਿੰਘ ਗਿੱਲ ਵਲੋਂ ਬੀਤੇ ਦਿਨ ਪੁਲਿਸ ’ਤੇ ਬਣਾਏ ਗਏ ਦਬਾਅ ਬਾਰੇ ਔਜਲਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਵੀਡੀਓ ਬਣਾ ਕੇ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਬਿਲਕੁਲ ਗਲਤ ਹੈ। ਔਜਲਾ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਅਸਲ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਸਰਕਾਰ ਸਿਆਸੀ ਲਾਭ ਤੋਂ ਉੱਪਰ ਉੱਠ ਕੇ ਸ਼ਹਿਰ ਅਤੇ ਪੰਜਾਬ ਦੇ ਹਿੱਤ ਵਿਚ ਕੰਮ ਕਰੇ। ਉਨ੍ਹਾਂ ਕਿਹਾ ਕਿ ਰਾਜ ਨੂੰ ਆਰਥਿਕ ਸੰਕਟ, ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੀਆਂ ਚੁਣੌਤੀਆਂ ਤੋਂ ਬਾਹਰ ਕੱਢਣ ਲਈ ਸਰਕਾਰ ਨੂੰ ਆਪਣੀਆਂ ਗਲਤੀਆਂ ਸਵੀਕਾਰ ਕਰਕੇ ਠੋਸ ਕਦਮ ਚੁੱਕਣੇ ਪੈਣਗੇ।
ਪਿਛਲੀ ਖ਼ਬਰ ਗੁਰਦੀਪ ਸਿਰਸਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗ... ਅਗਲੀ ਖ਼ਬਰ ਸਿਹਤ ਵਿਭਾਗ ਨੇ ਛੋਲੇ ਭਠੂਰੇ ਅਤੇ ਚਿਕਨ ਰੈਸਟੋਰੈਂਟ ’ਤੇ ਦਿੱਤੀ ਦਸਤਕ : ਅਣ ਸਵੱਛਤਾ ਦੇ ਕੀਤੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।