11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਪੈਨਸ਼ਨਰਜ਼ਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ – ਸੀ.ਪੀ. ਗਿੱਲ

ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਅੱਜ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫਦ ਸ਼ਮਸ਼ੇਰ ਸਿੰਘ ਢਿੱਲੋਂ ਪ੍ਰਧਾਨ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ ਜਿਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੀ. ਪੀ.

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਅੱਜ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫਦ ਸ਼ਮਸ਼ੇਰ ਸਿੰਘ ਢਿੱਲੋਂ ਪ੍ਰਧਾਨ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ ਜਿਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੀ.ਪੀ. ਸ੍ਰੀ ਗਿੱਲ ਨੇ ਜਿਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਉਥੇ ਭਰੋਸਾ ਦਿਵਾਇਆ ਕਿ ਇਹ ਸਮਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਹ ਵਫਦ ਸਾਬਕਾ ਪੁਲਿਸ ਅਧਿਕਾਰੀਆਂ ਦੇ ਮੁਲਾਜ਼ਮਾਂ ‘ਤੇ ਆਧਾਰਿਤ ਸੀ ਜੋ ਸੀ.ਪੀ. ਦਫਤਰ ਵਿਖੇ ਮਿਲਿਆ। ਸੀ.ਪੀ. ਸ: ਗਿੱਲ ਨੇ ਪੈਨਸ਼ਨਰਾਂ ਦੇ ਵਫਦ ਦਾ ਨਿੱਘਾ ਸਵਾਗਤ ਕੀਤਾ ਗਿਆਂ ਇਸ ਮਿਲਣੀ ਦੋਰਾਨ ਪ੍ਰਧਾਨ ਸੰਸਥਾ ਵਲੋਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਪ੍ਰਧਾਨ ਸ: ਢਿੱਲੋਂ ਨੇ ਦੱਸਿਆ ਕਿ ਸੀ.ਪੀ. ਸ੍ਰੀ ਗਿੱਲ ਦੇ ਬਹੁਤ ਆਭਾਰੀ ਹਨ ਜਿਨ੍ਹਾਂ ਨੇ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਨੂੰ ਸੰਜੀਦਗੀ ਨਾਲ ਸੁਣਿਆ ਅਤੇ ਹਰ ਸੰਭਵ ਹੱਲ ਦਾ ਭਰੋਸਾ ਦਿਵਾਇਆ। ਇਸ ਵਫਦ ਵਿਚ ਅਮਰੀਕ ਸਿੰਘ ਜਰਨਲ ਸੈਕਟਰੀ, ਅਮਰੀਕ ਸਿੰਘ ਕੋਟਲਾ ਵਾਇਸ ਪ੍ਰਧਾਨ, ਕੁਲਦੀਪ ਸਿੰਘ ਰਿਆੜ, ਹਰਦੀਪ ਸਿੰਘ, ਮਨਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਰੰਧਾਵਾ, ਨਿਸ਼ਾਨ ਸਿੰਘ ਗਿੱਲ, ਅਸ਼ੋਕ ਕੁਮਾਰ ਭਨੋਟ, ਪੰਨਾ ਲਾਲ, ਵਿਜੈ ਕੁਮਾਰ, ਤਰਲੋਕ ਸਿੰਘ, ਸਵਿੰਦਰ ਸਿੰਘ, ਗੁਰਨਾਮ ਸਿੰਘ, ਡੈਨਿਸ ਮਸੀਹ, ਸਵਿੰਦਰ ਸਿੰਘ ਵਸੀਕਾ, ਗੁਰਦਿਆਲ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਰਾਜਕ ਸਿੰਘ, ਕਵਲਜੀਤ ਸਿੰਘ ਅਤੇ ਹੋਰ ਪੁਰਾਣੇ ਪੈਨਸ਼ਨਰਜ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੈਂਕ ਆਫ਼ ਬੜੌਦਾ ਨੇ ਗੁਰੂ ਘਰ ਦੀਆਂ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ 5 ਏ.ਸੀ. ਅਗਲੀ ਖ਼ਬਰ ਪੀਜ਼ਾ ਐਕਸਪ੍ਰੈੱਸ ਦਾ ਨੈਕਸਸ ਮਾਲ ਅੰਮ੍ਰਿਤਸਰ ’ਚ ਖੁੱਲ੍ਹਿਆ ਪਹਿਲਾ ਰੈਸਟੋਰੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।