11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਡੀਐਸਪੀ ਮਜੀਠਾ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ.

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਲਾਇਆ ਗਿਆ ਪੱਕਾ ਮੋਰਚਾ ਜਿਥੇ ਅੱਜ ਬਾਰ੍ਹਵੇਂ ਦਿਨ ਵੀ ਰਾਤ-ਦਿਨ ਜਾਰੀ ਰਿਹਾ ਉਥੇ ਹੀ ਡੀ. ਸੀ. ਦਫ਼ਤਰ ਦੇ ਬਾਹਰ ਮਜੀਠਾ ਡੀ. ਐਸ. ਪੀ. ਖਿਲਾ਼ਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਬਾਦਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਹੋਰ ਲੰਬਿਤ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਿਆਸੀ ਸ਼ਹਿ ’ਤੇ ਸੰਘਰਸ਼ਸ਼ੀਲ ਲੋਕਾਂ ’ਤੇ ਦਬਾਅ ਦੀ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡਾ. ਪਲਵਿੰਦਰ ਸਿੰਘ ਪੰਡੋਰੀ, ਪਰਗਟ ਸਿੰਘ ਧਰਮਕੋਟ, ਕੁਲਬੀਰ ਸਿੰਘ ਜੇਠੂਵਾਲ, ਬਾਬਾ ਰਾਜਨ ਸਿੰਘ, ਜੋਗਿੰਦਰ ਸਿੰਘ ਬੁਰਜ, ਗੁਰਮੀਤ ਸਿੰਘ ਗੋਰਨੇਗਲ, ਇੰਦਰਜੀਤ ਸਿੰਘ ਭਕਨਾ, ਦਲਬੀਰ ਸਿੰਘ ਮੱਝਵਿੰਡ, ਜਗਪ੍ਰੀਤ ਸਿੰਘ ਸਮੇਤ ਕਿਸਾਨ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ’ ਚ 2 ਪਾਕਿਸਤਾਨੀ ਏ . ਕੇ .-47 ਰਾਈਫਲਾਂ ਤੇ 50 ਜ਼ਿੰਦਾ ਕਾਰਤੂਸਾਂ ਸਮੇਤ 3 ਕਾਬੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੀ ਸੋਸ਼ਲ ਮੀਡੀਆ ਟੀਮ ਹੋਈ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।