11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਗੋਸ਼ ਹੋਲਡਿੰਗ ਹੈਂਡਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਦਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਗੋਸ਼ ਹੋਲਡਿੰਗ ਹੈਂਡਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਸਪੈਸ਼ਲ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਗੋਸ਼ ਹੋਲਡਿੰਗ ਹੈਂਡਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਸਪੈਸ਼ਲ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਬਾਲ ਕ੍ਰਿਸ਼ਨ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਜਿੱਥੇ ਸਰਕਾਰ ਵਲੋਂ ਸਰਕਾਰੀ ਸਕੂਲ ਚਲਾਏ ਜਾਂਦੇ ਹਨ, ਉਥੇ ਹੀ ਅਜਿਹੇ ਸਪੈਸ਼ਲ ਬੱਚਿਆਂ ਦੇ ਸਕੂਲਾਂ ਨੂੰ ਵੀ ਸਰਕਾਰੀ ਪੱਧਰ ‘ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਆਮ ਵਰਗ ਨੂੰ ਵੀ ਇਨ੍ਹਾਂ ਬੱਚਿਆਂ ਦੇ ਸਹਿਯੋਗ ਲਈ ਅੱਗੇ ਆਉਣ ਦੀ ਅਪੀਲ ਕੀਤੀ। ਸੁਸਾਇਟੀ ਦੇ ਨੁਮਾਇੰਦਿਆਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੰਵਲਜੀਤ ਸਿੰਘ, ਮਨਿੰਦਰਜੀਤ ਕੌਰ, ਰਾਕੇਸ਼ ਬੱਤਰਾ, ਰਿਪੁਦਮਨ ਕੌਰ, ਅਨਿਲ ਖੰਨਾ, ਰਾਜੀਵ ਮਹਿਰਾ, ਹਰੀਸ਼ ਕੁਮਾਰ, ਜਤਿੰਦਰ ਸਿੰਘ, ਰਵਿੰਦਰ ਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਐਡਵਾਂਸ ਡੈਂਟਲ ਇੰਪਲਾਟ ਪ੍ਰੋਸਥੇਸਿਸ ਸੰਬੰਧੀ ਸੀ.ਡੀ.ਈ. ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।