11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਹਿਰ ਦੀ ਚਾਰ ਦੀਵਾਰੀ ਦੇ ਅੰਦਰ ਸ਼ਰਾਬ, ਮੀਟ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਦੇ ਹੋਏ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ’ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ’ਤੇ ਪਾਬੰਦੀ ਲਗਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਇਸ ਸੰਬੰਧੀ ਸ਼੍ਰੀਮਤੀ ਪੱਲਵੀ ਮਿਸ਼ਰਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ ਵਿਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ।

ਸ੍ਮਤੀ ਪੱਲਵੀ ਮਿਸ਼ਰਾ ਵਧੀਕ ਜਿਲ੍ਹਾ ਮੈਜਿਸਟਰੇਟ ਗਲਬਾਤ ਕਰਦੇ ਹੋਏ । ਤਸਵੀਰ: ਹਰਜੀਤ ਸਿੰਘ 11-09-2026
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਦੇ ਹੋਏ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ’ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ’ਤੇ ਪਾਬੰਦੀ ਲਗਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਇਸ ਸੰਬੰਧੀ ਸ਼੍ਰੀਮਤੀ ਪੱਲਵੀ ਮਿਸ਼ਰਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ ਵਿਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ। ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਮਿਸ਼ਰਾ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ 7 ਨਵੰਬਰ ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ
ਪਿਛਲੀ ਖ਼ਬਰ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਸਮਾਰੋਹ ਵਿਚ ਵੱਖ-ਵੱਖ ਸਕੂਲਾਂ ਦੇ 28 ਅਧਿਆਪਕਾਂ ਨੂੰ ਕੀਤਾ... ਅਗਲੀ ਖ਼ਬਰ ਨਾਵਲਟੀ ਚੌਕ ’ਚ ਟਰੈਫਿਕ ਪੁਲਿਸ ਦੇ ਥਾਣੇਦਾਰ ਨੂੰ ਮਾਰੀ ਵਾਹਨ ਨੇ ਟੱਕਰ : ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।