11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਮਮਤਾ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵਲੋਂ 70ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਬੈਡਮਿੰਟਨ ਅਤੇ ਗੱਤਕਾ ਟੀਮਾਂ ਨੇ ਮੁਕਾਬਲੇ ’ਚ ਭਾਗ ਲਿਆ।

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਮਮਤਾ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵਲੋਂ 70ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਬੈਡਮਿੰਟਨ ਅਤੇ ਗੱਤਕਾ ਟੀਮਾਂ ਨੇ ਮੁਕਾਬਲੇ ’ਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬੈਡਮਿੰਟਨ ’ਚ ਲੜਕਿਆਂ ਦੇ ਅੰਡਰ 14 ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ, ਅੰਡਰ-17 ’ਚ ਵੀ ਦੂਜਾ ਅਤੇ ਅੰਡਰ-19 ’ਚ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ’ਚੋਂ ਅੰਡਰ-19 ’ਚ ਟੀਮ ਨੇ ਪਹਿਲਾ ਸਥਾਨ, ਗਤਕੇ ਮੁਕਾਬਲਿਆਂ ’ਚ ਅੰਡਰ-17 ਦੀ ਟੀਮ ਨੇ ਦੂਜਾ ਅਤੇ ਅੰਡਰ-19 ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ । ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੀ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਾ ਖਾਲਸਾ ਸਕੂਲ ਵਿਖੇ ਕਰਵਾਇਆ ਗਿਆ, ਜਿਸ ’ਚ ਸਕੂਲ ਦੀ ਅੰਡਰ 17 ਟੀਮ ਨੇ ਦੂਜਾ, ਕਿੱਕ ਬਾਕਸਿੰਗ ’ਚ ਸਕੂਲ ਦੇ ਵਿਦਿਆਰਥੀ ਚੰਦਨਪ੍ਰੀਤ ਸਿੰਘ ਦਸਵੀਂ ਜਮਾਤ ਨੇ ਤੀਜਾ, ਤਾਈਕਵਾਂਡੋ ’ਚ ਸਕੂਲ ਦੀ ਵਿਦਿਆਰਥਣ ਸਹਜਲਪ੍ਰੀਤ ਕੌਰ 11ਵੀਂ ਕਲਾਸ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਇਸ ਦੌਰਾਨ ਪ੍ਰਿੰ: ਮਮਤਾ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਜੀਵਨ ਦੇ ਹਰੇਕ ਖੇਤਰ ਦੇ ਮੁਕਾਬਲੇ ’ਚ ਵੱਧ ਚੜ ਕੇ ਭਾਗ ਲੈਣ ਅਤੇ ਪੂਰੇ ਉਤਸ਼ਾਹ ਨਾਲ ਮੱਲਾਂ ਮਾਰਨ ਲਈ ਪ੍ਰੇਰਿਤ ਕਰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਵਲੋਂ ਰੋਟਰੀ ਕਲੱਬ ਸਿਵਲ ਲਾਈਨਜ਼ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਰਾਈਜ਼ਿੰਗ ਸਟਾਰ ਕੱਪ ਵ੍ਹੀਲ ਚੇਅਰ... ਅਗਲੀ ਖ਼ਬਰ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਸਮਾਰੋਹ ਵਿਚ ਵੱਖ-ਵੱਖ ਸਕੂਲਾਂ ਦੇ 28 ਅਧਿਆਪਕਾਂ ਨੂੰ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।