ਪੰਜਾਬ ’ਵਰਸਿਟੀ ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਆਪਸ਼ਨਲ ਵਿਸ਼ਾ ਬਣਾਉਣਾ ਗੰਭੀਰ ਸਾਜਿਸ਼ : ਹਵਾਰਾ ਕਮੇਟੀ
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਵਲੋਂ ਆਪਣੇ ਸਿਲੇਬਸ ਵਿਚ ਪੜਾਏ ਜਾ ਰਹੇ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਬਾਹਰ ਕੱਢਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸਨੂੰ ਸਿੱਖਾਂ ਵਿਰੁੱਧ ਸਾਜਿਸ਼ ਕਰਾਰ ਦਿੱਤਾ ਹੈ । ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ.
ਜ
ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ. ਸੁਖਦੇਵ ਸਿੰਘ ਬਾਬਾ ਦੀ ਤਸਵੀਰ।
13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਵਲੋਂ ਆਪਣੇ ਸਿਲੇਬਸ ਵਿਚ ਪੜਾਏ ਜਾ ਰਹੇ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਬਾਹਰ ਕੱਢਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸਨੂੰ ਸਿੱਖਾਂ ਵਿਰੁੱਧ ਸਾਜਿਸ਼ ਕਰਾਰ ਦਿੱਤਾ ਹੈ । ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਜੋ ਕਿ 1882 ਵਿਚ ਯੂਨੀਵਰਸਿਟੀ ਆਫ ਪੰਜਾਬ ਦੇ ਨਾਂ ਹੇਠ ਲਾਹੌਰ ਵਿਖੇ ਸਥਾਪਿਤ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਾਉਣਾ ਸੀ, 1947 ਦੀ ਵੰਡ ਤੋਂ ਬਾਅਦ ਇਹ ’ਵਰਸਿਟੀ ਪਹਿਲਾਂ ਈਸਟ ਪੰਜਾਬ ਯੂਨੀਵਰਸਿਟੀ ਅਤੇ ਬਾਅਦ ਵਿਚ ਪੰਜਾਬ ਯੂਨੀਵਰਸਿਟੀ ਦੇ ਨਾਂਮ ਹੇਠ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਪੰਜਾਬ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨਾ ਅਤੇ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਮੇਂ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਕਥਿਤ ਤੌਰ ’ਤੇ ਸਿਲੇਬਸ ’ਚੋਂ ਬਾਹਰ ਕੱਢ ਕੇ ਪੰਜਾਬ ਦੇ ਮਾਣਮੱਤੇ ਇਤਿਹਾਸ ’ਤੇ ਇਕ ਹੋਰ ਹਮਲਾ ਕੀਤਾ ਹੈ ਅੱਜ ਜੋ ਲੋਕ ਸਿੱਖ ਹੋਣ ਦਾ ਦਾਅਵਾ ਕਰਦੇ ਹੋਏ ਮੌਜੂਦਾ ਭਾਰਤੀ ਜਨਤਾ ਪਾਰਟੀ ਦੀ ਹਕੂਮਤ ਦੇ ਗੁਣ ਗਾਣ ਕਰਦੇ ਹਨ ਅਤੇ ਪੰਜਾਬ ਵਿਚ ਵੀ ਇਸ ਪਾਰਟੀ ਦਾ ਰਾਜ ਲਿਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮੌਜੂਦਾ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਅਨ੍ਹਿਆਂ ਨੂੰ ਦੇਖਦੇ ਹੋਏ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਸਿੱਖੀ ਲਈ ਆਵਾਜ਼ ਉਠਾਉਣੀ ਚਾਹੀਦੀ ਹੈ। ਪ੍ਰੋ: ਬਲਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਲੈ ਕੇ 1966 ਤੱਕ ਦਾ ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਜ਼ਰੂਰੀ ਵਿਸ਼ੇ ਵਜੋਂ ਪੜਾਏ ਜਾ ਰਹੇ ਸਨ, ਪਰ ਹੁਣ ਨਵੇਂ ਸਿਲੇਬਸ ਵਿਚ ਉਪਰੋਕਤ ਇਤਿਹਾਸ ਨੂੰ ਲਾਜ਼ਮੀ ਵਿਸ਼ੇ ਦੀ ਬਜਾਏ ਆਪਸ਼ਨਲ ਵਿਸ਼ੇ ਵਜੋਂ ਲਾਗੂ ਕਰ ਦਿੱਤਾ ਗਿਆ ਹੈ ਜਿਸ ਦਾ ਸਮੂਹ ਸਿੱਖਾਂ ਦੇ ਪੰਜਾਬੀਆਂ ਨੂੰ ਵਿਰੋਧ ਕਰਨਾ ਚਾਹੀਦਾ ਹੈ।