13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਗਾ ਨਾ ਕੋਈ ਹੋਇਆ ਤੇ ਨਾ ਕੋਈ ਹੋਣਾ–ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ਼ਰਧਾ ਸਹਿਤ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਅਸਥਾਨ ’ਤੇ ਹਰ ਐਤਵਾਰ ਨੂੰ ਚੁਪਹਿਰੇ ਦੀਆਂ ਹਾਜ਼ਰੀਆ ਭਰਨ ਵਾਲੇ ਸਵਾਮੀ ਜੀ ਵਲੋਂ ਆਪਣੇ ਜੱਥੇ ਸਮੇਤ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ।

ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ਼ਰਧਾ ਸਹਿਤ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਅਸਥਾਨ ’ਤੇ ਹਰ ਐਤਵਾਰ ਨੂੰ ਚੁਪਹਿਰੇ ਦੀਆਂ ਹਾਜ਼ਰੀਆ ਭਰਨ ਵਾਲੇ ਸਵਾਮੀ ਜੀ ਵਲੋਂ ਆਪਣੇ ਜੱਥੇ ਸਮੇਤ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਸਿਵਲ ਲਾਈਨਜ਼ ਦਾ ਬੀਬੀਆ ਦਾ ਜੱਥਾ, ਭਾਈ ਗੁਰਦੀਪ ਸਿੰਘ ਲਾਲਾ ਤੇ ਭਾਈ ਹਰਵਿੰਦਰਪਾਲ ਸਿੰਘ ਤੋਂ ਇਲਾਵਾ ਭਾਈ ਟਰੱਸਟ ਦੇ ਮੁਖੀ ਅਤੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਅੰਮ੍ਰਿਤਮਈ ਗੁਰਬਾਣੀ ਦੇ ਕਥਾ ਕੀਰਤਨ ਰਾਹੀਂ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਨਿਹਾਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਗਾ ਨਾ ਕੋਈ ਹੋਇਆ ਤੇ ਨਾ ਕੋਈ ਹੋਣਾ। ਕਿਉਂਕਿ ਕਿ ਗੁਰੂ ਗ੍ਰੰਥ ਸਾਹਿਬ ਜੀ ਏਨੇ ਮਹਾਨ ਹਨ ਕਿ ਸੁਪਰੀਮ ਕੋਰਟ ਤੱਕ ਨੇ ਕਹਿ ਦਿੱਤਾ ਕਿ ਸਰਬੱਤ ਦੇ ਸਾਂਝੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਹੇਠ ਜ਼ਮੀਨ ਜਾਇਦਾਦ ਲਿਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਅਹਿਮਦਾਬਾਦ ਤੋਂ ਸੁਰਜੀਤ ਸਿੰਘ, ਬੀਬੀ ਬਲਜੀਤ ਕੌਰ, ਹਰਦੀਪ ਸਿੰਘ, ਬੀਬੀ ਹਰਪ੍ਰੀਤ ਕੌਰ, ਬੀਬੀ ਸਿਮਰਪ੍ਰੀਤ ਕੌਰ ਵਲੋਂ ਅਤੇ ਅਮਰੀਕਾ ਤੋਂ ਰਾਜੀਵ ਸਿੰਘ, ਬੀਬੀ ਗੁਰਵਿੰਦਰ ਕੌਰ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਜਸਬੀਰ ਸਿੰਘ ਅਕਾਲ ਸਹਾਏ ਸਭਾ ਦਿੱਲੀ, ਭਾਈ ਗੁਰਵਿੰਦਰ ਸਿੰਘ ਕੌਲਸਰ ਸਾਹਿਬ,ਪ੍ਰੀਤਮ ਸਿੰਘ ਸੋਨੀਪਤ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਬੇਅੰਤ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ ਭਾਈ ਵੀਰ ਸਿੰਘ ਜੀ ਬਿਰਧ ਘਰ ਵਿਖੇ ਲਗਾਇਆ ਮੁਫ਼ਤ ਆਯੂਸ਼ ਕੈਂਪ ਅਗਲੀ ਖ਼ਬਰ ਪੰਜਾਬ ’ਵਰਸਿਟੀ ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਆਪਸ਼ਨਲ ਵਿਸ਼ਾ ਬਣਾਉਣਾ ਗੰਭੀਰ ਸਾਜਿਸ਼ : ਹਵਾਰਾ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।