13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਈ ਵੀਰ ਸਿੰਘ ਜੀ ਬਿਰਧ ਘਰ ਵਿਖੇ ਲਗਾਇਆ ਮੁਫ਼ਤ ਆਯੂਸ਼ ਕੈਂਪ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)–ਆਯੂਸ਼ ਵਿਭਾਗ ਵਲੋਂ ਜ਼ਿਲ੍ਹੇ ਵਿਚ ਲਗਾਏ ਜਾ ਰਹੇ 10 ਮੁਫ਼ਤ ਆਯੂਸ਼ ਕੈਂਪਾਂ ਦੀ ਲੜੀ ਤਹਿਤ ਭਾਈ ਵੀਰ ਸਿੰਘ ਜੀ ਬਿਰਧ ਘਰ, ਤਰਨ ਤਾਰਨ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਕੈਂਪ ਡਾਇਰੈਕਟਰ ਆਯੁਰਵੇਦ ਪੰਜਾਬ ਡਾ.

ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)–ਆਯੂਸ਼ ਵਿਭਾਗ ਵਲੋਂ ਜ਼ਿਲ੍ਹੇ ਵਿਚ ਲਗਾਏ ਜਾ ਰਹੇ 10 ਮੁਫ਼ਤ ਆਯੂਸ਼ ਕੈਂਪਾਂ ਦੀ ਲੜੀ ਤਹਿਤ ਭਾਈ ਵੀਰ ਸਿੰਘ ਜੀ ਬਿਰਧ ਘਰ, ਤਰਨ ਤਾਰਨ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਕੈਂਪ ਡਾਇਰੈਕਟਰ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਆਯੁਰਵੈਦਿਕ/ਯੂਨਾਨੀ ਅਫ਼ਸਰ ਡਾ. ਸੰਦੀਪ ਸ਼੍ਰੀਧਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਵਲੋਂ ਕੁੱਲ 649 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚ 397 ਮਰੀਜ਼ਾਂ ਦੀ ਆਯੁਰਵੈਦਿਕ ਅਤੇ 252 ਮਰੀਜ਼ਾਂ ਦੀ ਹੋਮਿਓਪੈਥਿਕ ਵਿਧੀ ਰਾਹੀਂ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਵਿਭਾਗ ਵਲੋਂ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾਕਟਰਾਂ ਵਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਯੋਗ ਦੇ ਮਹੱਤਵ ਬਾਰੇ ਜਾਗਰੂਕ ਕਰਦਿਆਂ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿਚ ਆਯੂਰਵੈਦਿਕ ਵਿਭਾਗ ਵਲੋਂ ਡਾ. ਮਨਵਿੰਦਰ ਕੌਰ, ਡਾ. ਚਾਰੂ ਅਰੋੜਾ, ਮਹਾਵੀਰ ਸਿੰਘ ਅਤੇ ਪੰਕਜ ਕੁਮਾਰ ਉਪਵੈਦ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸੇ ਤਰ੍ਹਾਂ ਹੋਮਿਓਪੈਥਿਕ ਵਿਭਾਗ ਵਲੋਂ ਡਾ. ਜਤਿੰਦਰ ਸਿੱਧੂ, ਡਾ. ਮਾਨਵਪ੍ਰੀਤ ਕੌਰ, ਡਿਸਪੈਂਸਰ ਪ੍ਰਭਜੋਤ ਸਿੰਘ ਅਤੇ ਫਾਰਮਾਸਿਸਟ ਰੇਸ਼ਮ ਸਿੰਘ ਨੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਸਬੰਧੀ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ।
ਪਿਛਲੀ ਖ਼ਬਰ ਗੁਰੂ ਨਗਰੀ ’ਚ ਅਵਾਜਾਈ ਸਹੂਲਤ ਲਈ ਕੋਈ ਬਦਲਵਾਂ ਪ੍ਰਬੰਧ ਕੀਤੇ ਬਿਨਾਂ ਬੀ.ਆਰ.ਟੀ.ਐੱਸ. ਬੱਸ ਸੇਵਾ ਤੇ ਲਾਂਘਾ ਖ਼ਤਮ ਕਰਨਾ ਨ... ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਗਾ ਨਾ ਕੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।