13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਤਹਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ’ਚ ਰਾਸ਼ਟਰੀ ਸੇਵਾ ਯੋਜਨਾ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਪ੍ਰੀਤ ਸਿੰਘ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਿੰ: ਮਮਤਾ ਕੌਰ ਨੇ ਪ੍ਰੀਤ ਸਿੰਘ ਕੋਹਲੀ ਦਾ ਰਸਮੀ ਤੌਰ ਸਵਾਗਤ ਕਰਦਿਆ ਸੈਮੀਨਾਰ ਦੀ ਸ਼ੁਰੂਆਤ ਕੀਤੀ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੋਹਲੀ ਨੇ ਕਿਹਾ ਕਿ ਅਸੀਂ ਅੱਜ ਆਪਣੀ ਜਿੰਦਗੀ ਦਾ ਇਕ-ਇਕ ਪਲ ਮੋਬਾਇਲ ਫੋਨ ਉੱਪਰ ਰੀਲਾਂ ਦੇਖ ਕੇ ਜਾਂ ਸੋਸ਼ਲ ਮੀਡੀਆ ਤੇ ਫਜ਼ੂਲ ਸਰਚ ਕਰਕੇ ਕੀਮਤੀ ਸਮਾਂ ਵਿਅਰਥ ਗੁਆ ਰਹੇ ਹਾਂ ਜਦਕਿ ਸਾਨੂੰ ਸਮਾਜ ਦੀ ਤਰੱਕੀ ਅਤੇ ਭਲਾਈ ਲਈ, ਸਮਾਜ ਵਿਚ ਕੋਈ ਐਮਰਜੰਸੀ ਸਮੇਂ ਲੋੜਵੰਦ ਇਨਸਾਨਾਂ ਦੀ ਮਦਦ ਕਰਨ ਲਈ, ਸਮਾਜ ਵਿਚ ਸਫਾਈ ਅਭਿਆਨ ਚਲਾਉਣ ਲਈ, ਸਿਹਤ ਸਹੂਲਤਾਂਵਾਂ ਵਿਚ ਆਪਣੀਆਂ ਸੇਵਾਵਾਂ ਦੇਣ ਲਈ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ’ਚ ਰਾਸ਼ਟਰੀ ਸੇਵਾ ਯੋਜਨਾ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਪ੍ਰੀਤ ਸਿੰਘ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਿੰ: ਮਮਤਾ ਕੌਰ ਨੇ ਪ੍ਰੀਤ ਸਿੰਘ ਕੋਹਲੀ ਦਾ ਰਸਮੀ ਤੌਰ ਸਵਾਗਤ ਕਰਦਿਆ ਸੈਮੀਨਾਰ ਦੀ ਸ਼ੁਰੂਆਤ ਕੀਤੀ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੋਹਲੀ ਨੇ ਕਿਹਾ ਕਿ ਅਸੀਂ ਅੱਜ ਆਪਣੀ ਜਿੰਦਗੀ ਦਾ ਇਕ-ਇਕ ਪਲ ਮੋਬਾਇਲ ਫੋਨ ਉੱਪਰ ਰੀਲਾਂ ਦੇਖ ਕੇ ਜਾਂ ਸੋਸ਼ਲ ਮੀਡੀਆ ਤੇ ਫਜ਼ੂਲ ਸਰਚ ਕਰਕੇ ਕੀਮਤੀ ਸਮਾਂ ਵਿਅਰਥ ਗੁਆ ਰਹੇ ਹਾਂ ਜਦਕਿ ਸਾਨੂੰ ਸਮਾਜ ਦੀ ਤਰੱਕੀ ਅਤੇ ਭਲਾਈ ਲਈ, ਸਮਾਜ ਵਿਚ ਕੋਈ ਐਮਰਜੰਸੀ ਸਮੇਂ ਲੋੜਵੰਦ ਇਨਸਾਨਾਂ ਦੀ ਮਦਦ ਕਰਨ ਲਈ, ਸਮਾਜ ਵਿਚ ਸਫਾਈ ਅਭਿਆਨ ਚਲਾਉਣ ਲਈ, ਸਿਹਤ ਸਹੂਲਤਾਂਵਾਂ ਵਿਚ ਆਪਣੀਆਂ ਸੇਵਾਵਾਂ ਦੇਣ ਲਈ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਨੂੰ ਐੱਨ. ਐੱਸ. ਐੱਸ. ਦੇ ਦੋ ਯੂਨਿਟ ਵੀ ਦਿੱਤੇ ਗਏ। ਪ੍ਰਿੰ: ਮਮਤਾ ਕੌਰ ਨੇ ਕਿਹਾ ਕਿ ਸਾਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਹਰ ਖੇਤਰ ਵਿਚ ਅੱਗੇ ਆਉਣਾ ਚਾਹੀਦਾ ਹੈ ਇਸ ਨਾਲ ਸਾਡੇ ਅੰਦਰ ਲੀਡਰਸ਼ਿਪ ਦੀ ਭਾਵਨਾ ਪੈਦਾ ਹੁੰਦੀ ਹੈ, ਜੀਵਨ ’ਚ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਅਸੀਂ ਜੀਵਨ ਦੇ ਹਰ ਖੇਤਰ ਵਿਚ ਵੱਡੀਆਂ ਵੱਡੀਆਂ ਮੱਲਾਂ ਮਾਰਨ ਹਰ ਸਮੇਂ ਤਿਆਰ ਬਰ ਤਿਆਰ ਰਹਿੰਦੇ ਹਾਂ।ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਸਾਹਿਬਾਨ ਵਲੋਂ ਕੋਹਲੀ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ 5- ਸਾਲਾ ਕਾਨੂੰਨ ਕੋਰਸਾਂ ਲਈ ਆਨਲਾਈਨ ਕੇਂਦਰੀਕ੍ਰਿਤ ਕੌਂਸਲਿੰਗ ਸਫਲਤਾਪੂਰਵਕ ਮੁਕੰਮਲ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਮੋਰਚਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।