17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਰਾਤ ਰੂਪੀ ਨਗਰ ਕੀਰਤਨ ਦਾ ਬਿਆਸ ਵਿਖੇ ਨਿੱਘਾ ਸਵਾਗਤ

ਬਿਆਸ, 16 ਸਤੰਬਰ (ਨਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਦੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜੋ ਦੇਰ ਸ਼ਾਮ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਹਾਈਟੈਕ ਨਾਕਾ ਬਿਆਸ ਰਾਹੀਂ ਮਾਝੇ ਵਿਚ ਦਾਖਲ ਹੋਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਪੂਰੇ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ।

ਅਜੀਤ ਡੈਸਕ 17-09-2026
ਬਿਆਸ, 16 ਸਤੰਬਰ (ਨਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਦੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜੋ ਦੇਰ ਸ਼ਾਮ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਹਾਈਟੈਕ ਨਾਕਾ ਬਿਆਸ ਰਾਹੀਂ ਮਾਝੇ ਵਿਚ ਦਾਖਲ ਹੋਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਪੂਰੇ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ। ਇਸੇ ਤਹਿਤ ਬਿਆਸ ਵਿਖੇ ਵੀ ਬਰਾਤ ਰੂਪੀ ਨਗਰ ਕੀਰਤਨ ਦੇ ਪਹੁੰਚਣ ਮੌਕੇ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਜਿੱਥੇ ਭਾਰੀ ਪੁਲਿਸ ਬਲ ਤੈਨਾਤ ਦਿਖਾਈ ਦਿੱਤਾ। ਉੱਥੇ ਹੀ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੀ ਦੇਖਣ ਨੂੰ ਮਿਲਿਆ। ਬਿਆਸ ਦੇ ਹਾਈਟੈਕ ਪੁਲਿਸ ਨਾਕੇ ਵਿਖੇ ਨਗਰ ਕੀਰਤਨ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਵਲੋਂ ਗੁਰੂ ਸਾਹਿਬ ਨੂੰ ਸਲਾਮੀ ਵੀ ਦਿੱਤੀ ਗਈ। ਧਾਰਮਿਕ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।
ਪਿਛਲੀ ਖ਼ਬਰ ਮੈਹਣੀਆਂ ਕੁਹਾਰਾਂ ’ਚ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ‘ਹਰੀਆ ਕਤਲ ਕੇਸ’ ’ਚ ਗੈਂਗਸਟਰ ਬੌਬੀ ਮਲਹੋਤਰਾ ਸਮੇਤ 15 ਹੋਰਾਂ ਨੂੰ ਹੋਈ ਦੋਹਰੀ ਉਮਰ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।