20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ’ਚ ਮਿਲੀ ਵੱਡੀ ਮਜ਼ਬੂਤੀ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਹਲਕਾ ਬਾਬਾ ਬਕਾਲਾ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ । ਮੁੱਖ ਮੰਤਰੀ ਭਗਵੰਤ ਮਾਨ ਦੇ ਓ.

ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਹਲਕਾ ਬਾਬਾ ਬਕਾਲਾ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ । ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ‘ਆਪ’ ਵਿਚ ਸ਼ਾਮਿਲ ਕਰਾਇਆ। ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ।
ਪਿਛਲੀ ਖ਼ਬਰ ਉੱਘੇ ਆਰਥੋਪੇਡਿਕ ਸਰਜਨ ਡਾ: ਰਣਜੀਤ ਸਿੰਘ ਨੇ ਏ.ਆਈ. ਪਾਵਰਡ3-ਡੀ. ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਔਰਤ ਦੇ ਦੋਵੇਂ... ਅਗਲੀ ਖ਼ਬਰ ਕੋਟਾਂ ਕਾਲਜ ਨੂੰ ‘ਗੋਲਡ ਗਰੀਨ ਇੰਪੈਕਟ ਐਵਾਰਡ-2026’ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।