21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੁਕਰਾਨਾ ਸਮਾਗਮ

ਅੰਮ੍ਰਿਤਸਰ, 20 ਸਤੰਬਰ (ਹਰਮਿੰਦਰ ਸਿੰਘ)-ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਵੱਖ ਵੱਖ ਅਸਥਾਨਾਂ ’ਤੇ ਕਰਵਾਏ ਗਏ ਸਮਾਗਮਾ ਦੀ ਸੰਪੂਰਨਤਾ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੁਕਰਾਨਾ ਸਮਾਗਮ ਸੁਸਾਇਟੀ ਦੇ ਤੇਰਾ ਆਸਰਾ ਯੂਨਿਟ ਰਾਧਾ ਕਿਸ਼ਨ ਕਾਲੋਨੀ ਨਜ਼ਦੀਕ ਦਾਨਾ ਮੰਡੀ ਭਗਤਾਂ ਵਾਲਾ ਗੇਟ ਵਿਖੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਹਰਮਿੰਦਰ ਸਿੰਘ)-ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਵੱਖ ਵੱਖ ਅਸਥਾਨਾਂ ’ਤੇ ਕਰਵਾਏ ਗਏ ਸਮਾਗਮਾ ਦੀ ਸੰਪੂਰਨਤਾ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੁਕਰਾਨਾ ਸਮਾਗਮ ਸੁਸਾਇਟੀ ਦੇ ਤੇਰਾ ਆਸਰਾ ਯੂਨਿਟ ਰਾਧਾ ਕਿਸ਼ਨ ਕਾਲੋਨੀ ਨਜ਼ਦੀਕ ਦਾਨਾ ਮੰਡੀ ਭਗਤਾਂ ਵਾਲਾ ਗੇਟ ਵਿਖੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਦਲਜੀਤ ਸਿੰਘ, ਸਤਬੀਰ ਸਿੰਘ ਚੋਜੀ ਅਤੇ ਡਾ: ਜਤਿੰਦਰ ਸਿੰਘ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲੇ ਅਤੇ ਗਿਆਨੀ ਅੰਮ੍ਰਿਤਪਾਲ ਸਿੰਘ ਨੇ ਕਥਾ ਅਤੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ। ਸਟੇਜ ਦੀ ਸੇਵਾ ਗੁਰਬਖਸ਼ ਸਿੰਘ ਬੱਗਾ ਅਤੇ ਦਵਿੰਦਰ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਵਰਿੰਦਰ ਸਿੰਘ, ਜਸਬੀਰ ਸਿੰਘ ਬੈਂਕ ਵਾਲੇ, ਸਤਿੰਦਰ ਸਿੰਘ ਚਾਵਲਾ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ ਦਵਿੰਦਰ ਸਿੰਘ, ਜਗਦੀਸ਼ ਸਿੰਘ ਸਿੰਘ ਬਾਰਦਾਨੇ ਵਾਲੇ, ਜਸਬੀਰ ਸਿੰਘ ਅਰੋੜਾ, ਜਗਦੀਸ਼ ਸਿੰਘ ਆਹਲੂਵਾਲੀਆ ਜਵਾਹਰਲਾਲ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਇੰਜ. ਦਰਸ਼ਨ ਸਿੰਘ, ਅਵਤਾਰ ਸਿੰਘ ਖਾਲਸਾ, ਸ਼ਰਨਜੀਤ ਸਿੰਘ ਡੀਈਸੀ ਆਦਿ ਮੌਜੂਦ ਸਨ। ਇਸ ਮੌਕੇ ਕੀਰਤਨੀ ਜਥਿਆਂ ਤੇ ਕਥਾ ਵਾਚਕ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਉਪਰੰਤ ਗੁਰ ਕੇ ਲੰਗਰ ਵਰਤਾਏ ਗਏ।
ਪਿਛਲੀ ਖ਼ਬਰ ਰੋਟਰੀ ਕਲੱਬ ਆਸਥਾ ਨੇ ਲੋੜਵੰਦ ਔਰਤ ਦੀ ਅੱਖ ਦਾ ਆਪ੍ਰੇਸ਼ਨ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁ: ਸ੍ਰੀ ਕਲਗੀਧਰ ਕਸ਼ਮੀਰ ਐਵੀਨਿਊ ਵਿਖੇ ਸਜਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।