22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਲਕਾ ਵਿਧਾਇਕ ਡਾ. ਨਿੱਝਰ ਦੀਆਂ ਕੋਸ਼ਿਸ਼ਾਂ ਸਦਕਾ ਸੁਲਤਾਨਵਿੰਡ ਅਪਰ ਬਾਰੀ ਦੁਆਬ ਨਹਿਰ ਵਿਚ ਪਏ ਪਾੜ ਨੂੰ ਮੌਕੇ ਸਿਰ ਭਰਿਆ

ਸੁਲਤਾਨਵਿੰਡ, 21 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅਪਰ ਬਾਰੀ ਦੁਆਬ ਨਹਿਰ ਵਿਚ ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਦਾ ਜਾਇਜਾ ਲੈਂਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ। ਨਾਲ ਹਨ ਮੇਅਰ ਮੋਤੀ ਭਾਟੀਆ, ਮਨਪ੍ਰੀਤ ਸਿੰਘ ਪੀ ਏ ਅਤੇ ਹੋਰ। ਤਸਵੀਰ : ਗੁਰਨਾਮ ਸਿੰਘ ਬੁੱਟਰ 22-09-2026
ਸੁਲਤਾਨਵਿੰਡ, 21 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅਪਰ ਬਾਰੀ ਦੁਆਬ ਨਹਿਰ ਵਿਚ ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਲੋਂ ਨਹਿਰੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤੁਰੰਤ ਤਾਲਮੇਲ ਕਰਦਿਆਂ ਪਾੜ ਨੂੰ ਭਰਨ ਲਈ ਬਚਾਅ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕਰਵਾਏ ਗਏ। ਡਾ. ਨਿੱਝਰ ਬਚਾਅ ਕਾਰਜ ਮੁਕੰਮਲ ਹੋਣ ਤੱਕ ਮੌਕੇ ’ਤੇ ਮੌਜੂਦ ਰਹੇ ਅਤੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ। ਡਾ. ਨਿੱਝਰ ਨੇ ਕਿਹਾ ਕਿ ਨਹਿਰ ਵਿਚ ਪਾੜ ਪੈਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾ. ਨਿੱਝਰ ਵਲੋਂ ਪਾੜ ਪੂਰ ਰਹੇ ਵਲੰਟੀਅਰਾਂ ਨੂੰ ਲੰਗਰ ਵੀ ਛਕਾਇਆ ਗਿਆ। ਇਲਾਕਾ ਵਾਸੀਆਂ ਨੇ ਨਹਿਰ ਵਿਚ ਪਾੜ ਪੈਣ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਕੇ ਸਥਿਤੀ ਦੀ ਨਿਗਰਾਨੀ ਕਰਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤੁਰੰਤ ਤਾਲਮੇਲ ਬਣਾਉਣ ਲਈ ਡਾ. ਇੰਦਰਬੀਰ ਸਿੰਘ ਨਿੱਝਰ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਨਿੱਝਰ ਦੇ ਪੀ. ਏ. ਮਨਪ੍ਰੀਤ ਸਿੰਘ, ਬਲਜੀਤ ਸਿੰਘ ਰਿੰਕੂ ਚੇਅਰਮੈਨ ਮੰਡੀ ਬੋਰਡ ਅੰਮ੍ਰਿਤਸਰ, ਰਵਿਸ਼ੇਰ ਸਿੰਘ ਖਾਲਸਾ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਬਾਲੂ, ਜੁਗਨੂੰ, ਮਨਜੀਤ ਕੌਰ, ਜਸਵੰਤ ਸਿੰਘ, ਸੁਖਬੀਰ ਸਿੰਘ, ਪੱਪੂ ਸੁਲਤਾਨਵਿੰਡ, ਹਰਪ੍ਰੀਤ ਸਿੰਘ ਸ਼ੈਮੀ, ਗੁਰਜੰਟ ਸਿੰਘ ਚਿੰਟੂ, ਅਮਨਦੀਪ ਸਿੰਘ , ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ, ਅੰਮ੍ਰਿਤਸਰ, ਕੌਂਸਲਰ ਹਿੰਮਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਸਰਪ੍ਰਸਤ ਅੰਮ੍ਰਿਤਸਰ ਵਿਕਾਸ ਮੰਚ ਨੂੰ ਪੰਜਾਬੀ ਸਾਹਿਤ ਸਭਾ ਤਰਸਿੱਕਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਵਿਸ਼ੇਸ਼ ਆਧਿਆਤਮਿਕ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।