23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਵਲੋਂ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ

ਛੇਹਰਟਾ, 22 ਸਤੰਬਰ (ਪੱਤਰ ਪ੍ਰੇਰਕ)-ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਨੇ ਡੀ. ਆਰ.

ਅਜੀਤ ਡੈਸਕ 23-09-2026
ਛੇਹਰਟਾ, 22 ਸਤੰਬਰ (ਪੱਤਰ ਪ੍ਰੇਰਕ)-ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਨੇ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਡੀ.ਆਰ. ਹੈਲਪਿੰਗ ਹਾਰਟ ਇੰਟਰੈਕਟ ਕਲੱਬ’ ਦੀ ਸਥਾਪਨਾ ਕੀਤੀ। ਇਸ ਮੌਕੇ 20 ਵਿਦਿਆਰਥੀਆਂ ਨੂੰ ਇੰਟਰੈਕਟ ਕਨੂੰਲੱਬ ਵਿਚ ਸ਼ਾਮਿਲ ਕੀਤਾ ਤੇ ਸ੍ਰਿਸ਼ਟੀ ਨੂੰ ਕਲੱਬ ਦੀ ਕਾਰਜਕਾਰੀ ਕਮੇਟੀ ਵਿਚ ਸਕੱਤਰ,ਪਰੀ ਸੰਯੁਕਤ ਸਕੱਤਰ ਤੇ ਸਲੋਨੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦੋਂ ਕਿ ਹੋਰ ਵਿਦਿਆਰਥੀਆਂ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ। ਸਮਾਰੋਹ ਦੌਰਾਨ, ਜ਼ਿਲ੍ਹਾ ਗਵਰਨਰ ਰੋਟੇਰੀਅਨ ਅਨਿਲ ਸਿੰਗਲ ਨੇ ਸਲੋਨੀ ਨੂੰ ਕਾਲਰ ਭੇਟ ਕੀਤਾ ਅਤੇ ਅਹੁਦੇ ਦੀ ਸਹੁੰ ਚੁਕਾਈ। ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ, ਸਲੋਨੀ ਨੇ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਤੇ ਆਪਣੇ ਸਕੂਲ ਦਾ ਧੰਨਵਾਦ ਕੀਤਾ । ਸਮਾਰੋਹ ਵਿਚ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦੇ ਕਈ ਅਧਿਕਾਰੀ ਅਤੇ ਮੈਂਬਰ ਵੀ ਮੌਜੂਦ ਸਨ । ਇਨ੍ਹਾਂ ਵਿਚ ਮੁੱਖ ਸਕੱਤਰ ਰੋਟੇਰੀਅਨ ਭੁਪਿੰਦਰ ਸਿੰਘ, ਚੇਅਰਮੈਨ ਰਾਕੇਸ਼ ਕਪੂਰ, ਜ਼ਿਲ੍ਹਾ ਚੇਅਰਪਰਸਨ ਰੋਟੇਰੀਅਨ ਰਵਿੰਦਰ ਪਠਾਨੀਆ, ਪ੍ਰਧਾਨ ਰੋਟੇਰੀਅਨ ਗੁਰਪ੍ਰੀਤ ਸਿੰਘ ਛਾਬੜਾ,ਰੋਟੇਰੀਅਨ ਪਰਵੀਨ ਮਹਿਰਾ,ਪਰਵੀਨ ਅਗਰਵਾਲ,ਰਾਕੇਸ਼ ਅਰੋੜਾ, ਰਾਜੇਸ਼ ਖੰਨਾ ਅਤੇ ਹੋਰ ਮੈਂਬਰ ਸ਼ਾਮਿਲ ਸਨ । ਸਕੂਲ ਪ੍ਰਧਾਨ ਦਲਜੀਤ ਪਠਾਨੀਆ ਨੇ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦਾ ਧੰਨਵਾਦ ਕੀਤਾ । ਇਸ ਮੌਕੇ ਪ੍ਰਿੰਸੀਪਲ ਮਾਧੁਰੀ ਠਾਕੁਰ, ਡਾਇਰੈਕਟਰ ਰਵਿੰਦਰ ਪਠਾਨੀਆ ਨੇ ਕਿਹਾ ਕਿ ਯੁਵਾ ਸ਼ਕਤੀ ਸਮਾਜ ਵਿਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਭ ਤੋਂ ਵੱਡੀ ਸ਼ਕਤੀ ਹੈ। ਉਨ੍ਹਾਂ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਰਹੀ ਅੱਵਲ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸੰਬੰਧ ’ਚ ਅਰਦਾਸ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।