23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੀ.ਬੀ.ਕੇ. ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਰਹੀ ਅੱਵਲ

ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਜੀ.ਐੱਨ.ਡੀ.ਯੂ. ਦੀਆਂ ਪ੍ਰੀਖਿਆਵਾਂ ’ਚ ਇਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਬੀ.ਐੱਫ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਅਨੀਸ਼ਾ ਨੇ 9.52 ਸੀ.ਜੀ.ਪੀ.ਏ. ਦੇ ਸ਼ਾਨਦਾਰ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ । ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਨੀਸ਼ਾ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ । ਕਮਾਯਨੀ ਆਨੰਦ ਡੀਨ ਅਕਾਦਮਿਕ ਅਤੇ ਸ਼ੈਫਾਲੀ ਜੌਹਰ ਮੁਖੀ ਪੋਸਟ ਗ੍ਰੈਜੂਏਟ ਫਾਈਨ ਆਰਟਸ ਵਿਭਾਗ ਨੇ ਵੀ ਇਸ ਹੋਣਹਾਰ ਵਿਦਿਆਰਥਣ ਨੂੰ ਆਪਣੀਆਂ ਅਸੀਸਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪਿੰਡ ਮੂਧਲ ਵਿਖੇ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਵਲੋਂ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।