24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਏ.ਆਈ. ਅਤੇ ਏ.ਆਈ. ਏਜੰਟਸ’ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਇਆ

ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ.

ਅਜੀਤ ਡੈਸਕ 24-09-2026
ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਪਲੇਸਮੈਂਟ ਸੈੱਲ ਵਲੋਂ ‘ਭਾਰਤ ਕੇਅਰਸ’ ਅਤੇ ‘ਆਈ.ਬੀ.ਐੱਮ. ਸਕਿਲਜ਼’ ਦੇ ਸਹਿਯੋਗ ਨਾਲ ਏ.ਆਈ. ਅਤੇ ਏ.ਆਈ.ਏਜੰਟਸ (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਿੰਸੀਪਲ ਡਾ. ਸੁੱਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਵਧਦੇ ਮਹੱਤਵ ਅਤੇ ਇਸ ਰਾਹੀਂ ਪੈਦਾ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਬਾਰੇ ਦੱਸਿਆ। ਸਮਾਗਮ ਵਿਚ ‘ਭਾਰਤ ਕੇਅਰਸ’ ਤੋਂ ਵਿਨੀਤਾ ਤ੍ਰਿਪਾਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏ.ਆਈ. ਅਤੇ ਏ. ਆਈ. ਏਜੰਟਸ ਦੀ ਕਾਰਜ-ਪ੍ਰਣਾਲੀ, ਇਸ ਦੀ ਵਰਤੋਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਪਲੇਸਮੈਂਟ ਸੈੱਲ ਕੋਆਰਡੀਨੇਟਰ ਡਾ. ਰੁਪਿੰਦਰ ਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਆਈਬੀਐੱਮ ਸਕਿੱਲਜ਼ਬਿਲਡ ਪਲੇਟਫਾਰਮ ’ਤੇ ਮੁਫ਼ਤ ਰਜਿਸਟ੍ਰੇਸ਼ਨ ਦਾ ਮੌਕਾ ਦਿੱਤਾ ਗਿਆ। ਇਸ ਪਲੇਟਫਾਰਮ ਰਾਹੀਂ ਨੌਜਵਾਨ ਕਲਾਊਡ ਕੰਪਿਊਟਿੰਗ, ਸਾਈਬਰ ਸੁਰੱਖਿਆ ਅਤੇ ਡਾਟਾ ਸਾਇੰਸ ਵਰਗੇ ਹਜ਼ਾਰ ਤੋਂ ਵੱਧ ਕੋਰਸ ਕਰਕੇ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਡਿਜੀਟਲ ਸਰਟੀਫਿਕੇਟ ਹਾਸਲ ਕਰ ਸਕਦੇ ਹਨ । ਸਮਾਗਮ ਦੇ ਅੰਤ ਵਿਚ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਮਨਜੀਤ ਕੌਰ ਅਤੇ ਡਾ. ਜਤਿੰਦਰ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਨਾਰਾਜ਼ਗੀ ਨੇ ਵਿਧਾਇਕਾਂ ਦੇ ਸਾਹ ਸੂਤੇ ਲੰਮੇ ਸਮੇਂ ਤੋਂ ਅਣਗੌਲਿਆ ਕਰਨ ਦੇ ਦੋਸ਼, ਪਾ... ਅਗਲੀ ਖ਼ਬਰ ‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।