ਕੇਂਦਰੀ ਮੰਤਰੀ ਮੇਘਵਾਲ ਨੇ ਹਲਕਾ ਉੱਤਰੀ ’ਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਅਗਵਾਈ ਕੀਤੀ
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਕਰਨ ਦਾ ਪੱਕਾ ‘ਸੰਕਲਪ’ ਲਿਆ ਹੈ ਅਤੇ ਭਾਜਪਾ ਇਸ ਨੂੰ ਪੂਰਾ ਕਰਾਂਗੇ। ਇਹ ਪ੍ਰਗਟਾਵਾ ਕੇਂਦਰੀ ਕਾਨੂੰਨ ਅਤੇ ਇਨਸਾਫ਼ ਰਾਜ ਮੰਤਰੀ ਅਰਜਨ ਰਾਮ ਮੇਘਵਾਲ ਵਲੋਂ ਕੀਤਾ ਗਿਆ ।
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਕਰਨ ਦਾ ਪੱਕਾ ‘ਸੰਕਲਪ’ ਲਿਆ ਹੈ ਅਤੇ ਭਾਜਪਾ ਇਸ ਨੂੰ ਪੂਰਾ ਕਰਾਂਗੇ। ਇਹ ਪ੍ਰਗਟਾਵਾ ਕੇਂਦਰੀ ਕਾਨੂੰਨ ਅਤੇ ਇਨਸਾਫ਼ ਰਾਜ ਮੰਤਰੀ ਅਰਜਨ ਰਾਮ ਮੇਘਵਾਲ ਵਲੋਂ ਕੀਤਾ ਗਿਆ । ਉਹ ਇਥੇ ਅੰਮ੍ਰਿਤਸਰ ਦੇ ਹਲਕਾ ਉੱਤਰੀ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ ਕਰਨ ਸੰਬੰਧੀ ਰੱਖੇ ਸਮਾਗਮ ’ਚ ਮੁੱਖ ਤੌਰ ’ਤੇ ਸ਼ਿਰਕਤ ਕਰਨ ਲਈ ਪਹੁੰਚੇ ਸਨ। ਅਰਜਨ ਮੇਘਵਾਲ ਨੇ ਕਿਹਾ ਕਿ ਜੁਲਾਈ 2017 ਵਿਚ ਜੀਐੱਸਟੀ ਲਾਗੂ ਹੋਣ ਤੋਂ ਬਾਅਦ ਭਾਰਤ ਦੇ ਵਿੱਤੀ ਦ੍ਰਿਸ਼ ਵਿਚ ਬਦਲਾਅ ਆਇਆ ਹੈ। ਇਸ ਸੁਧਾਰ ਨੇ ਦੇਸ਼ ਦੇ ਟੈਕਸ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਦੇਸ਼ ਭਰ ਵਿਚ ਬੁਨਿਆਦੀ ਢਾਂਚੇ ਵਿਚ ਵਧੇਰੇ ਨਿਵੇਸ਼ ਨੂੰ ਸੰਭਵ ਬਣਾਇਆ ਹੈ। ਇਸ ਬਦਲਾਅ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੇ ਸਮੇਂ ਦੀ ਆਰਥਿਕ ਸੋਚ ਨੂੰ ਜਾਂਦਾ ਹੈ। ਇਸੇ ਤਰ੍ਹਾਂ ਦੀ ਸੋਚ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਪੂਰੇ ਸੂਬੇ ਵਿਚ ਹਸਪਤਾਲਾਂ, ਸਕੂਲਾਂ, ਜੇਲ੍ਹਾਂ ਅਤੇ ਜਨਤਕ ਥਾਵਾਂ ’ਤੇ ਬਹੁਤ ਹੀ ਆਸਾਨੀ ਨਾਲ ਨਸ਼ੀਲੇ ਪਦਾਰਥਾਂ ਦੀ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦਾ ਢਾਂਚਾ ਇੰਨਾ ਵਿਗੜ ਚੁੱਕਾ ਹੈ ਕਿ ਪੁਲਿਸ ਤਸਕਰਾਂ ਨੂੰ ਬਚਾਅ ਰਹੀ ਹੈ ਅਤੇ ਇਸ ਦੇ ਉਲਟ ਕਮਜ਼ੋਰ ਵਰਗ ਦੇ ਪੀੜਤਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਸ੍ਰੀ ਮੇਘਵਾਲ ਨੇ ਕਿਹਾ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿ ਦਿੱਲੀ ਦੇ ਭ੍ਰਿਸ਼ਟ ਅਨਸਰ ਪੰਜਾਬ ਆ ਕੇ ਵੱਸ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਇਕ ਸਿਆਸੀ ਸਰਗਰਮੀ ਨਹੀਂ ਹੈ, ਸਗੋਂ ਇਹ ਸੂਬੇ ਦੇ ਨੌਜਵਾਨਾਂ ਦੀ ਰਾਖੀ ਲਈ ਸਮਾਜਿਕ ਸੁਧਾਰ ਦੀ ਇਕ ਲਹਿਰ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਲੋਕ ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨ ਲਈ ਇਸ ਯਾਤਰਾ ਵਿਚ ਸ਼ਾਮਿਲ ਹੋਣ ਦੀ ਲੋੜ ਨੂੰ ਸਮਝਣ ਲੱਗ ਪਏ ਹਨ; ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿਚ ਨਾਗਰਿਕਾਂ ਕੋਲ ਵੋਟ ਦਾ ਅਧਿਕਾਰ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਸੰਕਟ ਹੁਣ ਸਿਰਫ ਨਸ਼ੇ ਦੀ ਲਤ ਤੱਕ ਹੀ ਸੀਮਤ ਨਹੀਂ ਰਹਿ ਗਿਆ ਹੈ, ਜੋ ਲੋਕ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਬੋਲਣ ਦੀ ਹਿੰਮਤ ਕਰਦੇ ਹਨ, ਉਨ੍ਹਾਂ ਨੂੰ ਨਸ਼ਾ ਤਸਕਰਾਂ ਵਲੋਂ ਧਮਕੀਆਂ ਅਤੇ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਭਾਜਪਾ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਅੰਮ੍ਰਿਤਸਰ ਦੇ ਪੰਜਾਂ ਵਿਧਾਨ ਸਭਾ ਹਲਕਿਆਂ ਦੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਇਹ ਯਾਤਰਾ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ’ਚ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਪ੍ਰਧਾਨਗੀ ਹੇਠ ਸੰਤ ਕਬੀਰ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਸ਼ੁਰੂ ਹੋਈ ਜਿਸ ਉਪਰੋਕਤ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਮਾਨਵ ਤਨੇਜਾ, ਗੌਤਮ ਅਰੋੜਾ, ਮੋਹਿਤ ਮਹਾਜਨ, ਸੰਜੇ ਸ਼ਰਮਾ, ਰਾਜਬੀਰ ਸ਼ਰਮਾ, ਰਾਹੁਲ ਮਹੇਸ਼ਵਰੀ ਅਤੇ ਹੋਰ ਆਗੂ ਮੌਜੂਦ ਸਨ। ਇਹ ਯਾਤਰਾ ਸੁਖਮਿੰਦਰ ਪਿੰਟੂ ਦੇ ਦਫ਼ਤਰ ਤੋਂ ਸ਼ੁਰੂ ਹੋਈ ਜੋ ਗੋਪਾਲ ਨਗਰ, ਰਾਮ ਆਸ਼ਰਮ ਸਕੂਲ ਚੌਕ, ਲਾਰੈਂਸ ਰੋਡ ਚੌਕ, ਲਾਰੈਂਸ ਰੋਡ, ਪੁਰਾਣੀ ਜੇਲ੍ਹ ਰੋਡ, ਰਤਨ ਸਿੰਘ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਅੰਬੇਡਕਰ ਚੌਕ, ਮਜੀਠਾ ਰੋਡ ਤੋਂ ਹੁੰਦੀ ਹੋਈ। ਮਜੀਠਾ ਹਲਕੇ ਵਿਚ ਦਾਖਲ ਹੋਈ।