27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ’ਚ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਿਲ੍ਹੇ ਅੰਦਰ ਪਿਛਲੇ ਕੁਝ ਸਮੇਂ ਤੋਂ ਖਾਦਾਂ ਦੀ ਉਪਲਬੱਧਤਾ ਸੰਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ‘ਤੇ ਲਗਾਏ ਸਟਾਕ ਬੋਰਡਾਂ ਉੱਪਰ ਰੋਜ਼ਾਨਾ ਖਾਦਾਂ ਦੇ ਸਟਾਕ ਦੀ ਜਾਣਕਾਰੀ ਦਰਜ ਕਰਨ।

ਜ਼ਿਲ੍ਹੇ ’ਚ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਦੁਸਾਂਝ ਤੇ ਹੋਰ। ਤਸਵੀਰ : ਹਰਜੀਤ ਸਿੰਘ 27-09-2026
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਿਲ੍ਹੇ ਅੰਦਰ ਪਿਛਲੇ ਕੁਝ ਸਮੇਂ ਤੋਂ ਖਾਦਾਂ ਦੀ ਉਪਲਬੱਧਤਾ ਸੰਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ‘ਤੇ ਲਗਾਏ ਸਟਾਕ ਬੋਰਡਾਂ ਉੱਪਰ ਰੋਜ਼ਾਨਾ ਖਾਦਾਂ ਦੇ ਸਟਾਕ ਦੀ ਜਾਣਕਾਰੀ ਦਰਜ ਕਰਨ। ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀਲਰਾਂ ਵਲੋਂ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰੇਕ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਵੇਚੀ ਜਾਵੇ। ਕਿਸਾਨਾਂ ਨੂੰ ਖਾਦਾਂ ਦੇ ਨਾਲ ਹੋਰ ਗੈਰ-ਜ਼ਰੂਰੀ ਵਸਤਾਂ ਦੀ ਟੈਗਿੰਗ ਕਰਕੇ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਦੋਸਾਂਝ ਨੇ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੀ . ਓ.ਐੱਸ. ਮਸ਼ੀਨਾਂ ਵਿਚ ਦਰਜ ਖਾਦਾਂ ਦੇ ਸਟਾਕ ਨੂੰ ਨਿਯਮਿਤ ਤੌਰ ’ਤੇ ਅਪਡੇਟ ਕੀਤਾ ਜਾਵੇ ਅਤੇ ਪੀ.ਓ.ਐੱਸ. ਮਸ਼ੀਨਾਂ ਤੇ ਭੌਤਿਕ ਸਟਾਕ ਵਿਚ ਪੂਰਾ ਤਾਲਮੇਲ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਲੋੜ ਅਨੁਸਾਰ ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਮਿਲ ਸਕੇ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਖਾਦਾਂ, ਬੀਜਾਂ ਜਾਂ ਖੇਤੀ ਦਵਾਈਆਂ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਜਾਂ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸੰਬੰਧਿਤ ਐਕਟਾਂ ਅਤੇ ਕੰਟਰੋਲ ਆਰਡਰਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ, ਖੇਤੀ ਦਵਾਈਆਂ ਅਤੇ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ, ਜੇਕਰ ਕੋਈ ਵਿਕਰੇਤਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਖਾਦਾਂ ਨਾਲ ਹੋਰ ਵਸਤਾਂ ਦੀ ਟੈਗਿੰਗ ਕਰਦਾ ਹੈ ਤਾਂ ਕਿਸਾਨ ਇਸ ਸੰਬੰਧੀ ਲਿਖਤੀ ਸ਼ਿਕਾਇਤ ਆਪਣੇ ਸੰਬੰਧਿਤ ਖੇਤੀਬਾੜੀ ਦਫ਼ਤਰ ਵਿਖੇ ਦਰਜ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਲਈ ਡਾ. ਨਿੱਜਰ ਨੂੰ ਇਕ ਲੱਖ ਦੀ ਰਾਸ਼ੀ ਭੇਟ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਅਤੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਅਹਿਮ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।