ਸ੍ਰੀ ਸੰਤ ਬਾਬਾ ਰਾਮਦਾਸ ਦੇ ਜੋੜ ਮੇਲੇ ’ਤੇ ਖੇਡਾਂ ਦਾ ਰੰਗ : ਸੁਲਤਾਨਵਿੰਡ ਸਪੋਰਟਸ ਕਲੱਬ ਨੇ ਜਿੱਤੀ ਕਬੱਡੀ ਟ੍ਰਾਫੀ
ਸੁਲਤਾਨਵਿੰਡ, 26 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਸੰਤ ਬਾਬਾ ਰਾਮਦਾਸ ਦੇ ਪਵਿੱਤਰ ਜੋੜ ਮੇਲੇ ਦੇ ਸ਼ੁਭ ਅਵਸਰ ’ਤੇ ਪਿੰਡ ਸੁਲਤਾਨਵਿੰਡ ਵਿਖੇ ਇਕ ਸ਼ਾਨਦਾਰ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਖੇਡ ਪ੍ਰੇਮੀਆਂ ਨੇ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸੁਲਤਾਨਵਿੰਡ ਸਪੋਰਟਸ ਕਲੱਬ ਅਤੇ ਝੰਡ ਸਪੋਰਟਸ ਕਲੱਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ।
ਪਿੰਡ ਸੁਲਤਾਨਵਿੰਡ ਵਿਖੇ ਮੇਲੇ ਦੌਰਾਨ ਜੇਤੂ ਰਹਿਣ ਵਾਲੀ ਟੀਮ ਨੂੰ ਟ੍ਰਾਫੀ ਨਾਲ ਸਨਮਾਨਿਤ ਕਰਦੇ ਹੋਏ ਭਾਈ ਦਿਲਬਾਗ ਸਿੰਘ, ਡਾ. ਸੁਪਿੰਦਰ ਸਿੰਘ, ਅਰਜਨ ਸਿੰਘ, ਜਸਬੀਰ ਸਿੰਘ ਅਤੇ ਕਰਨਬੀਰ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ
27-09-2026