ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ਲੋਕਾਂ ਕੀਤਾ ਕਾਬੂ
ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ)-ਡੀ ਮਾਰਟ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਹੀ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਮੌਕੇ ’ਤੇ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਉਕਤ ਵਿਅਕਤੀਆਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਮੋਟਰ ਸਾਈਕਲ ਅਤੇ ਖੋਹਿਆ ਹੋਇਆ ਫ਼ੋਨ ਬਰਾਮਦ ਹੋ ਗਿਆ ਹੈ।
ਅਜੀਤ ਡੈਸਕ
28-09-2026