29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜਸਪਾਲ ਸਿੰਘ ਸੋਖੀ ਬਣੇ ਕੌਮੀ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਵਪਾਰ ਸੈੱਲ ਦੇ ਚੇਅਰਮੈਨ

ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਨੈਸ਼ਨਲ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਪੰਜਾਬ ਬਿਜ਼ਨਸ ਸੈੱਲ ਵਜੋਂ ਤਰਨ ਤਾਰਨ ਦੇ ਪ੍ਰਸਿੱਧ ਵਪਾਰੀ ਜਸਪਾਲ ਸਿੰਘ ਸੋਖੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਕੰਮ ਕਾਜ਼ ਦੀ ਸਮੀਖਿਆ ਕੀਤੀ ਗਈ ਤੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਇਹ ਜਾਣਕਾਰੀ ਨੈਸ਼ਨਲ ਚੇਅਰਮੈਨ ਰਾਜ ਕੁਮਾਰ ਖੋਸਲਾ ਦੀ ਪ੍ਰਧਾਨਗੀ ਹੇਠ ਮੀਟਿੰਗ ’ਚ ਦਿੱਤੀ ਗਈ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਨੈਸ਼ਨਲ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਪੰਜਾਬ ਬਿਜ਼ਨਸ ਸੈੱਲ ਵਜੋਂ ਤਰਨ ਤਾਰਨ ਦੇ ਪ੍ਰਸਿੱਧ ਵਪਾਰੀ ਜਸਪਾਲ ਸਿੰਘ ਸੋਖੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਕੰਮ ਕਾਜ਼ ਦੀ ਸਮੀਖਿਆ ਕੀਤੀ ਗਈ ਤੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਇਹ ਜਾਣਕਾਰੀ ਨੈਸ਼ਨਲ ਚੇਅਰਮੈਨ ਰਾਜ ਕੁਮਾਰ ਖੋਸਲਾ ਦੀ ਪ੍ਰਧਾਨਗੀ ਹੇਠ ਮੀਟਿੰਗ ’ਚ ਦਿੱਤੀ ਗਈ। ਮੀਟਿੰਗ ਦੌਰਾਨ ਕੋਰ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸ: ਸੋਖੀ ਵਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ । ਸ: ਸੋਖੀ ਨੇ ਐਸੋਸੀਏਸ਼ਨ ਦੀ ਕੋਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕ ਿ ਉਨ੍ਹਾਂ ’ਤੇ ਭਰੋਸਾ ਕਰਕੇ ਜੋ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਰਾਜਕੁਮਾਰ ਖੋਸਲਾ, ਪ੍ਰਧਾਨ ਡਾ. ਰਮਨ ਗੁਪਤਾ, ਯੂਥ ਪ੍ਰਧਾਨ ਕੌਸ਼ਿਕ ਛਾਬੜਾ, ਸੀਨੀਅਰ ਵਾਈਸ ਪ੍ਰਧਾਨ ਕ੍ਰਿਪਾਲ ਸਿੰਘ, ਨੈਸ਼ਨਲ ਸਪੋਰਟਸ ਵਿੰਗ ਦੇ ਚੇਅਰਮੈਨ ਤੇਜਬੀਰ ਸਿੰਘ ਰਾਣਾ, ਨੈਸ਼ਨਲ ਮੀਡੀਆ ਐਡਵਾਈਜ਼ਰ ਕੁਮਾਰ ਸੋਨੀ, ਹਰਿਕ੍ਰਿਸ਼ਨ ਭਾਟੀਆ, ਸੰਦੀਪ ਸੰਧੂ, ਰਾਕੇਸ਼ ਕੁਮਾਰ ਸਮੇਤ ਐਸੋਸੀਏਸ਼ਨ ਦੇ ਕਈ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਅਨ ਗੇਮਜ਼ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਮਿਲਾਵਟਖੋਰੀ ਖਿਲਾਫ਼ ਸਿਹਤ ਵਿਭਾਗ ਦੀ ਕਾਰਵਾਈ : ਅਪ੍ਰੈਲ ਤੋਂ ਹੁਣ ਤੱਕ ਭਰੇ 312 ਨਮੂਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।