ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਠੇਕੇਦਾਰ ਨੇ ਖੂਨਦਾਨ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਸਮਾਜ ਦੇ ਭਲੇ ਵਾਸਤੇ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਕਪੂਰ ਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਖੂਨਦਾਨ ਕਰਕੇ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਅਜੀਤ ਡੈਸਕ
29-09-2026