ਸੂਬਾ ਕਾਂਗਰਸ ਦੇ ਸਹਿ ਇੰਚਾਰਜ ਸੂਰਜ ਠਾਕੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸੂਬਾ ਕਾਂਗਰਸ ’ਚ ਪੰਜਾਬ ਮਾਮਲਿਆ ਦੇ ਸਹਿ ਇੰਚਾਰਜ਼ ਸੂਰਜ ਠਾਕੁਰ ਅੱਜ ਇਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵੱਡੀ ਤਾਦਾਦ ’ਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ੍ਰੀ ਸੂਰਜ ਠਾਕੁਰ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ।
ਅਜੀਤ ਡੈਸਕ
29-09-2026