30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦਲਬੀਰ ਕੌਰ ਸਰਕਾਰੀਆ ਨਮਿਤ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਵ. ਦਲਬੀਰ ਕੌਰ ਸਰਕਾਰੀਆ ਦੀ ਆਤਮਿਕ ਸ਼ਾਂਤੀ ਲਈ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਹੋਈ।

ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਵ. ਦਲਬੀਰ ਕੌਰ ਸਰਕਾਰੀਆ ਦੀ ਆਤਮਿਕ ਸ਼ਾਂਤੀ ਲਈ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਹੋਈ। ਇਸ ਮੌਕੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸਰਦਾਰਨੀ ਦਲਬੀਰ ਕੌਰ ਸਰਕਾਰੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਰਿਵਾਰਕ ਮੈਂਬਰਾਂ, ਸਨੇਹੀਆਂ ਅਤੇ ਇਲਾਕੇ ਦੀਆਂ ਸਤਿਕਾਰਯੋਗ ਹਸਤੀਆਂ ਦਾ ਇਕ ਵੱਡਾ ਇਕੱਠ ਹੋਇਆ। ਇਸ ਅੰਤਿਮ ਅਰਦਾਸ ਵਿਚ ਕਈ ਪ੍ਰਮੁੱਖ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਹਾਜ਼ਰ ਹੋਏ ਪ੍ਰਮੁੱਖ ਆਗੂਆਂ ਵਿਚ ਅੰਮ੍ਰਿਤਸਰ ਦੇ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ, ਜਸਕਰਨ ਸਿੰਘ ਸੰਧੂ ਡਿਵੈਲਪਰ ਵਰਿੰਦਾਵਨ ਗਾਰਡਨ, ਬਾਬਾ ਭਗਤ ਸਿੰਘ ਨੇ ਪਰਿਵਾਰ ਨਾਲ ਡੂੰਘੇ ਦੁੱਖ ਪ੍ਰਗਟਾਉਂਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਵ. ਦਲਬੀਰ ਕੌਰ ਸਰਕਾਰੀਆ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲੰਮਾ ਸਮਾਂ ਨਰਸਿੰਗ ਵਿਭਾਗ ਵਿਚ ਨਰਸਿੰਗ ਸਿਸਟਰ ਵਜੋਂ ਸੇਵਾਵਾਂ ਦਿੰਦਿਆਂ ਸੇਵਾ ਕੀਤੀ ਅਤੇ ਉਨ੍ਹਾਂ ਦੀ ਬੇਦਾਗ਼ ਸ਼ਖ਼ਸੀਅਤ ਨੂੰ ਅੱਜ ਵੀ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਨਰਸਿੰਗ ਖ਼ੇਤਰ ਵਿਚ ਕੀਤੇ ਗਏ ਕੰਮਾਂ ਨੂੰ ਇਕ ਮਾਰਗਦਰਸ਼ਨ ਦੇ ਰੂਪ ਵਿਚ ਦੇਖਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਸਥਾਨਕ ਆਗੂਆਂ ਅਤੇ ਪਤਵੰਤੇ ਸੱਜਣਾਂ ਨੇ ਸੰਗਤ ਵਿਚ ਸ਼ਾਮਿਲ ਹੋ ਕੇ ਅਰਦਾਸ ਕੀਤੀ। ਰਾਜਨੀਤਿਕ ਸ਼ਖ਼ਸੀਅਤਾਂ ਤੋਂ ਇਲਾਵਾ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਭਾਗੀ ਸਾਥੀ (ਸਹਿਕਰਮੀ) ਵੀ ਵੱਡੀ ਗਿਣਤੀ ਵਿਚ ਇਸ ਮੌਕੇ ਪਹੁੰਚੇ। ਅਖੀਰ ਵਿਚ ਸਰਦਾਰਨੀ ਦਲਬੀਰ ਕੌਰ ਸਰਕਾਰੀਆ ਦੇ ਸਪੁੱਤਰ ਗੁਰਸੁਮੀਤ ਸਿੰਘ ਸੰਧੂ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਦੀ. ਸਾਬਕਾ ਵਿਦਿਆਰਥਣ ਕਨਿਸ਼ਕਾ ਸ਼ਰਮਾ ਨੇ ਯੂ. ਪੀ. ਐੱਸ. ਸੀ. ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਕੀ... ਅਗਲੀ ਖ਼ਬਰ ਰਾਹਗੀਰਾਂ ਤੇ ਸਥਾਨਕ ਲੋਕਾਂ ਲਈ ‘ਕੋਹੜ’ ਬਣਿਆ ਵੱਲ੍ਹਾ ਪੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।