ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਾਪਾਨ ਦੀ ਧਰਤੀ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੂਟਰਾਂ ਨੇ ਨਿਸ਼ਾਨੇਬਾਜ਼ੀ ਦਾ ਅਜਿਹਾ ਜਲਵਾ ਦਿਖਾਇਆ ਕਿ ਤਗਮਿਆਂ ਦੀ ਝੜੀ ਲੱਗ ਗਈ। ਏਸ਼ੀਆਈ ਖੇਡਾਂ ਵਿਚ ਯੂਨੀਵਰਸਿਟੀ ਦੇ ਖਿਡਾਰੀਆਂ ਨੇ 2 ਸੋਨੇ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਯੂਨੀਵਰਸਿਟੀ ਦੇ ਖੇਡ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ।
ਅਜੀਤ ਡੈਸਕ
01-10-2026