02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਾੜ੍ਹੀ ਦੀਆਂ ਫਸਲਾਂ ਦੇ ਐਲਾਨੇ ਭਾਅ ਗੈਰ-ਵਾਜਬ – ਡਾ. ਸਤਨਾਮ ਸਿੰਘ ਅਜਨਾਲਾ

ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਮਾਹਿਰ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਭਾਰਤ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਲਈ ਐਲਾਨੇ ਗਏ ਭਾਅ ਨੂੰ ਗੈਰ-ਵਾਜਬ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਖੇਤੀ ਲਾਗਤਾਂ ਦੇ ਮੁਕਾਬਲੇ ਕਿਸਾਨਾਂ ਨੂੰ ਫਸਲਾਂ ਦਾ ਢੁੱਕਵਾਂ ਮੁੱਲ ਨਹੀਂ ਮਿਲ ਰਿਹਾ।

ਡਾ: ਸਤਨਾਮ ਸਿੰਘ ਅਜਨਾਲਾ । 02-10-2026
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਮਾਹਿਰ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਭਾਰਤ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਲਈ ਐਲਾਨੇ ਗਏ ਭਾਅ ਨੂੰ ਗੈਰ-ਵਾਜਬ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਖੇਤੀ ਲਾਗਤਾਂ ਦੇ ਮੁਕਾਬਲੇ ਕਿਸਾਨਾਂ ਨੂੰ ਫਸਲਾਂ ਦਾ ਢੁੱਕਵਾਂ ਮੁੱਲ ਨਹੀਂ ਮਿਲ ਰਿਹਾ। ਡਾ. ਅਜਨਾਲਾ ਨੇ ਕਿਹਾ ਕਿ ਹਾੜੀ ਦੀ ਮੁੱਖ ਫਸਲ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਦਾ ਭਾਅ 2585 ਰੁਪਏ ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ, ਜੋ ਕਿ ਇਕ ਫ਼ੀਸਦੀ ਤੋਂ ਵੀ ਘੱਟ ਵਾਧਾ ਬਣਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਸਲਾਂ ਦੇ ਭਾਅ ਤੈਅ ਕਰਦੇ ਸਮੇਂ ਅਸਲ ਖੇਤੀ ਲਾਗਤਾਂ, ਮਹਿੰਗਾਈ ਅਤੇ ਕਿਸਾਨ ਪਰਿਵਾਰ ਦੀ ਮਿਹਨਤ ਨੂੰ ਧਿਆਨ ਵਿਚ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਾਜਬ ਮੁੱਲ ਮਿਲ ਸਕੇ।
ਪਿਛਲੀ ਖ਼ਬਰ ਅੰਜਨਾ ਲੂਥਰਾ ਦੀ ਸੇਵਾਮੁਕਤੀ ’ਤੇ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਰਕਲ ਮਹਿਤਾ ਤੇ ਟਾਂਗਰਾ ਦੇ ਅਕਾਲੀ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ, 2027 ਦੀਆਂ ਚੋਣਾਂ ਲਈ ਉਲੀਕੀ ਰਣਨੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।