02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਗੁੰਨੋਵਾਲ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜੰਡਿਆਲਾ ਗੁਰੂ ਬਲਾਕ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਸਮੂਹ ਗ੍ਰਾਮ ਪੰਚਾਇਤ ਦੀ ਮੌਜੂਦਗੀ ਵਿਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ।

ਅਜੀਤ ਡੈਸਕ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜੰਡਿਆਲਾ ਗੁਰੂ ਬਲਾਕ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਸਮੂਹ ਗ੍ਰਾਮ ਪੰਚਾਇਤ ਦੀ ਮੌਜੂਦਗੀ ਵਿਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਆਪ ਵਰਕਰ ਹਰਪ੍ਰੀਤ ਸਿੰਘ, ਹਰਦਿਆਲ ਸਿੰਘ, ਗੁਰਦੇਵ ਸਿੰਘ ਪੰਚਾਇਤ ਮੈਂਬਰ, ਵੱਸਣ ਸਿੰਘ ਸਾਬਕਾ ਪੰਚਾਇਤ ਮੈਂਬਰ, ਜਤਿੰਦਰ ਸਿੰਘ, ਬਲਵੰਤ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਮੁਹਤਬਰ ਹਾਜ਼ਰ ਸਨ। ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ ।
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪਿੰਡ ਹੇਤਮਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।