ਵਿਕਾਸ ਨਾਰੰਗ ਨੂੰ ਭਾਰਤੀਯ ਵਪਾਰ ਮੰਡਲ ਅੰਮ੍ਰਿਤਸਰ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ
ਅੰਮ੍ਰਿਤਸਰ, 3 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਕਮੇਟੀ ਨੇ ਸਰਬਸੰਮਤੀ ਨਾਲ ਵਿਕਾਸ ਨਾਰੰਗ ਨੂੰ ਭਾਰਤੀਯ ਵਪਾਰ ਮੰਡਲ ਅੰਮ੍ਰਿਤਸਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਰਣਜੀਤ ਸਿੰਘ ਅਰੋੜਾ, ਰਿਸ਼ੀ ਪੋਦਾਰ, ਐਡਵੋਕੇਟ ਖਹਿਰਾ ਗੁੰਦ, ਵਨੀਤ ਸਰੀਨ, ਜਿਤੇਂਦਰ ਸਵਾਮੀ, ਜਗ ਮੋਹਨ ਕਪੂਰ, ਸੰਦੀਪ ਪੋਪਲੀ ਅਤੇ ਭਾਰਤੀਯ ਵਪਾਰ ਮੰਡਲ ਦੇ ਕਈ ਹੋਰ ਪ੍ਰਮੁੱਖ ਕਾਰੋਬਾਰੀ ਮੌਜੂਦ ਸਨ।
ਅੰਮ੍ਰਿਤਸਰ, 3 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਕਮੇਟੀ ਨੇ ਸਰਬਸੰਮਤੀ ਨਾਲ ਵਿਕਾਸ ਨਾਰੰਗ ਨੂੰ ਭਾਰਤੀਯ ਵਪਾਰ ਮੰਡਲ ਅੰਮ੍ਰਿਤਸਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਰਣਜੀਤ ਸਿੰਘ ਅਰੋੜਾ, ਰਿਸ਼ੀ ਪੋਦਾਰ, ਐਡਵੋਕੇਟ ਖਹਿਰਾ ਗੁੰਦ, ਵਨੀਤ ਸਰੀਨ, ਜਿਤੇਂਦਰ ਸਵਾਮੀ, ਜਗ ਮੋਹਨ ਕਪੂਰ, ਸੰਦੀਪ ਪੋਪਲੀ ਅਤੇ ਭਾਰਤੀਯ ਵਪਾਰ ਮੰਡਲ ਦੇ ਕਈ ਹੋਰ ਪ੍ਰਮੁੱਖ ਕਾਰੋਬਾਰੀ ਮੌਜੂਦ ਸਨ। ਇਸ ਮੌਕੇ ਵਿਕਾਸ ਨਾਰੰਗ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਮੰਡਲ ਦੇ ਅਧਿਕਾਰੀਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਵਪਾਰਕ ਹਿੱਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇਗਾ । ਭਾਰਤੀਯ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਅਤੇ ਅੰਮ੍ਰਿਤਸਰ ਕਮੇਟੀ ਦਾ ਧੰਨਵਾਦ ਕਰਦੇ ਹੋਏ ਵਿਕਾਸ ਨਾਰੰਗ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਾ ਅਤੇ ਕਾਰੋਬਾਰੀਆਂ ਦੀ ਏਕਤਾ, ਸਤਿਕਾਰ ਅਤੇ ਹਿੱਤਾਂ ਲਈ ਕੰਮ ਕਰਨਾ ਹੋਵੇਗਾ।