05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵੇਰਕਾ ਵਿਖੇ ਨਸ਼ਿਆਂ ਦੇ ਕਹਿਰ ਤੋਂ ਦੁਖੀ ਲੋਕਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ

ਵੇਰਕਾ, 4 ਅਕਤੂਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਵੇਰਕਾ ਦੀ ਪੱਤੀ ਬੱਗੇ ਵਾਲੀ ਵਿਖੇ ਨਸ਼ਿਆਂ ਦੀ ਲਾਹਨਤ ਤੋਂ ਤੰਗ ਆਏ ਇਲਾਕਾ ਨਿਵਾਸੀਆਂ ਵਲੋਂ ਆਪਣੇ ਨੌਜਵਾਨ ਪੁੱਤਰਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇਕੱਠੇ ਹੋ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰੇ ਦੌਰਾਨ ਮਲਵਿੰਦਰ ਸਿੰਘ ਮੱਲ੍ਹੀ, ਠੇਕੇਦਾਰ ਸੁਭਾਸ਼ ਰਾਏ ਲਾਲੀ ਅਤੇ ਇਕਬਾਲ ਸਿੰਘ ਮੂਧਲ ਨੇ ਕਿਹਾ ਕਿ ਜਦੋਂ ਵੀ ਕੋਈ ਹਿੰਮਤ ਕਰਕੇ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਦਾ ਹੈ, ਤਾਂ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ।

ਅਜੀਤ ਡੈਸਕ 05-10-2026
ਵੇਰਕਾ, 4 ਅਕਤੂਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਵੇਰਕਾ ਦੀ ਪੱਤੀ ਬੱਗੇ ਵਾਲੀ ਵਿਖੇ ਨਸ਼ਿਆਂ ਦੀ ਲਾਹਨਤ ਤੋਂ ਤੰਗ ਆਏ ਇਲਾਕਾ ਨਿਵਾਸੀਆਂ ਵਲੋਂ ਆਪਣੇ ਨੌਜਵਾਨ ਪੁੱਤਰਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇਕੱਠੇ ਹੋ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰੇ ਦੌਰਾਨ ਮਲਵਿੰਦਰ ਸਿੰਘ ਮੱਲ੍ਹੀ, ਠੇਕੇਦਾਰ ਸੁਭਾਸ਼ ਰਾਏ ਲਾਲੀ ਅਤੇ ਇਕਬਾਲ ਸਿੰਘ ਮੂਧਲ ਨੇ ਕਿਹਾ ਕਿ ਜਦੋਂ ਵੀ ਕੋਈ ਹਿੰਮਤ ਕਰਕੇ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਦਾ ਹੈ, ਤਾਂ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ। ਇਸ ਕਾਰਨ ਦੁਖੀ ਹੋ ਕੇ ਲੋਕ ਆਤਮਹੱਤਿਆ ਵਰਗੇ ਕਦਮ ਚੁੱਕਣ ਲਈ ਮਜ਼ਬੂਰ ਹੋ ਰਹੇ ਹਨ । ਉਨ੍ਹਾਂ ਖੁਲਾਸਾ ਕੀਤਾ ਕਿ ਵੇਰਕਾ ਦੀ ਬੱਗੇ ਵਾਲੀ ਪੱਤੀ, ਕਲੂ ਵਾਲੀ ਪੱਤੀ ਅਤੇ ਭਾਰਾ ਪੱਤੀ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਸ਼ਾਮ ਢਲਦਿਆਂ ਹੀ ਇੱਥੇ ਨਸ਼ਾ ਵੇਚਣ ਤੇ ਖਰੀਦਣ ਵਾਲਿਆਂ ਦਾ ਇਕੱਠ ਹੋਣ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 3-4 ਸਾਲਾਂ ਦੌਰਾਨ ਕਈ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਪਰ ਨਸ਼ਿਆਂ ਦੀ ਵਿਕਰੀ ਠੱਲ੍ਹਣ ਦਾ ਨਾਂ ਨਹੀਂ ਲੈ ਰਹੀ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਹੈ ਕਿ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।