09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵਿਖੇ ਹਿੰਦੀ ਦਿਵਸ ਮਨਾਇਆ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਅੰਮ੍ਰਿਤਸਰ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਅਤੇ ਸਭਿਆਚਾਰਕ ਉਲਾਸ ਨਾਲ ਮਨਾਇਆ ਗਿਆ। ਇਸ ਮੌਕੇ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਮਰੱਥ ਸਭਿਆਚਾਰਕ ਵਿਰਾਸਤ ਅਤੇ ਰਾਸ਼ਟਰ ਦੀ ਏਕਤਾ ਤੇ ਸਮਾਜਿਕ ਸਦਭਾਵਨਾ ਵਿਚ ਹਿੰਦੀ ਦੇ ਯੋਗਦਾਨ ਨੂੰ ਉਜਾਗਰ ਕੀਤਾ ਗਿਆ। ਹਿੰਦੀ ਦਿਵਸ ਮੌਕੇ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਪ੍ਰਿੰ: ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਵਿਅਕਤੀਗਤ ਅਤੇ ਸਮੂਹਿਕ ਪਛਾਣ ਦੇ ਨਿਰਮਾਣ ‘ਚ ਮਾਤ-ਭਾਸ਼ਾ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਹਿੰਦੀ ਵਿਭਾਗ ਦੇ ਮੁਖੀ ਡਾ. ਅਨੀਤਾ ਨਰਿੰਦਰ, ਮੁਖੀ, ਹਿੰਦੀ ਵਿਭਾਗ ਨੇ ਆਪਣੇ ਸੰਦੇਸ਼ ‘ਚ ਸਭ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਆਰਿਆ ਯੁਵਤੀ ਸਭਾ ਦੇ ਮੈਂਬਰ ਅਤੇ ਹਿੰਦੀ ਵਿਭਾਗ ਦੀਆਂ ਵਿਦਿਆਰਥਣਾਂ ਵੀ ਹਾਜ਼ਿਰ ਸਨ।
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਜੂਡੋ ’ਚ ਜਿੱਤਿਆ ਸੋਨ ਤਮਗਾ ਅਗਲੀ ਖ਼ਬਰ ਥਾਣਾ ਝੰਡੇਰ ਦੇ ਨਵ-ਨਿਯੁਕਤ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।