10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਭਲਕੇ ਅੰਮ੍ਰਿਤਸਰ ਵਿਚ ਹੋਵੇਗੀ ਵਿਸ਼ਾਲ ਯੂਥ ਰਨ

ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਆਉਣ ਵਾਲੀ 11 ਤਾਰੀਖ਼ ਨੂੰ ਅੰਮ੍ਰਿਤਸਰ ਵਿਚ ਇਕ ਵਿਸ਼ਾਲ ‘ਯੂਥ ਰਨ’ ਦਾ ਆਯੋਜਨ ਕੀਤਾ ਜਾ ਰਹਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਆਉਣ ਵਾਲੀ 11 ਤਾਰੀਖ਼ ਨੂੰ ਅੰਮ੍ਰਿਤਸਰ ਵਿਚ ਇਕ ਵਿਸ਼ਾਲ ‘ਯੂਥ ਰਨ’ ਦਾ ਆਯੋਜਨ ਕੀਤਾ ਜਾ ਰਹਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਚੇਅਰਮੈਨ ਅਤੇ ‘ਆਪ’ ਆਗੂ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਦੇ ਹਿੱਸੇ ਵਜੋਂ ਪਹਿਲਾਂ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਹਜ਼ਾਰਾਂ ਨੌਜਵਾਨਾਂ ਦੀ ਮੈਰਾਥਨ ਕਰਵਾਈ ਜਾ ਚੁੱਕੀ ਹੈ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿਚ ਯੂਥ ਰਨ ਦੇ ਪ੍ਰੋਗਰਾਮ ਨੂੰ ਜਨਤਾ ਅਤੇ ਨੌਜਵਾਨਾਂ ਦਾ ਭਰਪੂਰ ਸਮਰਥਨ ਮਿਲਿਆ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ 11 ਤਾਰੀਖ਼ ਨੂੰ ਸਵੇਰੇ 6 ਵਜੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਤੋਂ ਇਸ ‘ਯੂਥ ਰਨ’ ਦੀ ਸ਼ੁਰੂਆਤ ਹੋਵੇਗੀ। ਇਸ ਮੈਰਾਥਨ ਵਿਚ ਅੰਮ੍ਰਿਤਸਰ ਦੇ ਸਾਰੇ ਵਿਧਾਇਕ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਸ਼ਿਰਕਤ ਕਰਨਗੇ। ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਦੀ ਹੈ। ਇਸੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦਾ ਹੁਣ ਚੌਥਾ ਸੀਜ਼ਨ ਸਫ਼ਲਤਾ ਪੂਰਵਕ ਚੱਲ ਰਿਹਾ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਨਵੇਂ ਖਿਡਾਰੀ ਪੈਦਾ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਂ ਰੋਸ਼ਨ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਇਸ ਤਹਿਤ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਤੇ ਘਰਾਂ ’ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਸਾਰੇ ਨਾਗਰਿਕਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੋਹਾਲੀ, ਜਲੰਧਰ ਅਤੇ ਬਠਿੰਡਾ ਵਿਚ ਲੋਕਾਂ ਨੇ ਇਸ ਮੁਹਿੰਮ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ, ਠੀਕ ਉਵੇਂ ਹੀ 11 ਤਾਰੀਖ਼ ਨੂੰ ਸਵੇਰੇ 6 ਵਜੇ ਰਣਜੀਤ ਐਵੇਨਿਊ ਪਹੁੰਚ ਕੇ ਇਸ ਦੌੜ ਦਾ ਹਿੱਸਾ ਬਣਨ ਅਤੇ ਰੰਗਲਾ ਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫਪੁਰਾ ਵਿਖੇ ਕਥਾ-ਕੀਰਤਨ ਦੀ ਅੰਮ੍ਰਿਤਮਈ ਵਰਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।