11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਦੁਰਗਿਆਣਾ ਤੀਰਥ ਵਿਖੇ ਪ੍ਰਸਿੱਧ ਲੰਗੂਰ ਮੇਲੇ ਦੀ ਆਰੰਭਤਾ ਅੱਜ

ਅੰਮ੍ਰਿਤਸਰ, 10 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਉੱਤਰੀ ਭਾਰਤ ਦਾ ਪ੍ਰਸਿੱਧ ਲੰਗੂਰ ਮੇਲਾ ਸ੍ਰੀ ਦੁਰਗਿਆਣਾ ਤੀਰਥ ਸਥਿਤ ਪ੍ਰਾਚੀਨ ਬੜਾ ਹਨੂੰਮਾਨ ਮੰਦਰ ਵਿਖੇ ਆਰੰਭ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਅੰਤਿਮ ਛੋਹਾਂ ’ਤੇ ਚੱਲ ਰਹੀਆਂ ਹਨ। ਇਸ ਮੌਕੇ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਵੱਡਾ ਹਨੂੰਮਾਨ ਮੰਦਰ ਵਿਖੇ ਲੱਗਦੇ ਇਸ ਮੇਲੇ ਦੀ ਵਿਸ਼ੇਸ਼ ਮਹੱਤਤਾ ਹੈ।

ਅਜੀਤ ਡੈਸਕ 11-10-2026
ਅੰਮ੍ਰਿਤਸਰ, 10 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਉੱਤਰੀ ਭਾਰਤ ਦਾ ਪ੍ਰਸਿੱਧ ਲੰਗੂਰ ਮੇਲਾ ਸ੍ਰੀ ਦੁਰਗਿਆਣਾ ਤੀਰਥ ਸਥਿਤ ਪ੍ਰਾਚੀਨ ਬੜਾ ਹਨੂੰਮਾਨ ਮੰਦਰ ਵਿਖੇ ਆਰੰਭ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਅੰਤਿਮ ਛੋਹਾਂ ’ਤੇ ਚੱਲ ਰਹੀਆਂ ਹਨ। ਇਸ ਮੌਕੇ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਵੱਡਾ ਹਨੂੰਮਾਨ ਮੰਦਰ ਵਿਖੇ ਲੱਗਦੇ ਇਸ ਮੇਲੇ ਦੀ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬੇਔਲਾਦ ਪਰਿਵਾਰ ਜੋ ਇਸ ਮੰਦਰ ਵਿਚ ਬੱਚੇ ਦੀ ਮੰਨਤ ਮੰਗਦਾ ਹੈ ਤਾਂ ਉਸਦੀ ਮੰਨਤ ਪੂਰੀ ਹੋਣ ’ਤੇ ਉਹ ਆਪਣੇ ਬੱਚੇ ਨੂੰ ਲੰਗੂਰ (ਹਨੂੰਮਾਨ ਦਾ ਸਰੂਪ) ਬਣਾ ਕੇ ਪਹਿਲੇ ਨਵਰਾਤੇ ਤੋਂ ਲੈ ਕੇ ਦੁਸਹਿਰਾ ਤੱਕ ਮੰਦਰ ਵਿਚ ਮੱਥਾ ਟੇਕਦਾ ਹੈ। ਇਸ ਦੌਰਾਨ ਬੱਚਾ ਅਤੇ ਉਸਦੇ ਮਾਪੇ ਸਵੇਰੇ ਅਤੇ ਸ਼ਾਮ ਨੂੰ ਨੰਗੇ ਪੈਰੀ ਦਰਸ਼ਨ ਕਰਨ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 11 ਅਕਤੂਬਰ ਤੋਂ 20 ਅਕਤੂਬਰ ਤੱਕ ਜਾਰੀ ਰਹੇਗਾ ਅਤੇ ਦੁਸਹਿਰੇ ਦੇ ਅਗਲੇ ਦਿਨ ਲੰਗੂਰ ਬਣੇ ਬੱਚੇ ਇਸ ਦੀ ਸੰਪੂਰਨਤਾ ਲਈ ਅਰਦਾਸ ਕਰਨਗੇ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਵਿਦਿਆਰਥੀਆਂ ਦੇ ਕਰਵਾਏ ਜਾਣਗੇ ਸ਼ਬਦ ਕੀਰਤਨ, ਗਿਆਨ... ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤੇ ਪ੍ਰਚਾਰ ਤੋਂ ਪ੍ਰੇਰਿਤ ਹੋ ਕੇ ਨਸ਼ਾ ਛੱਡਣ ਲਈ 7 ਨੌਜਵਾਨਾਂ ਨੇ ਨਸ਼ਾ ਛੱਡਣ ਦੀ ਕੀਤੀ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।