12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੌਸਮ ਖ਼ਰਾਬ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਛਾਈ ਉਦਾਸੀ

ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਸ਼ਹਿਰ ਦੀ ਦਾਨਾ ਮੰਡੀ ’ਚ ਐਤਵਾਰ ਸਵੇਰੇ ਹਲਕੀ ਬੂੰਦਾ ਬਾਂਦੀ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਉਦਾਸੀ ਦੇਖਣ ਨੂੰ ਮਿਲੀ। ਹਾਲਾਂਕਿ ਇਸ ਦੌਰਾਨ ਮੰਡੀ ’ਚ ਝੋਨੇ ਦੀ ਫ਼ਸਲ ਨੂੰ ਤਰਪਾਲਾਂ ਨਾਲ ਢੱਕ ਕੇ ਬਚਾਉਣ ਦੇ ਮੁਕੰਮਲ ਯਤਨ ਕੀਤੇ ਗਏ ਸਨ।

ਅਜੀਤ ਡੈਸਕ 12-10-2026
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਸ਼ਹਿਰ ਦੀ ਦਾਨਾ ਮੰਡੀ ’ਚ ਐਤਵਾਰ ਸਵੇਰੇ ਹਲਕੀ ਬੂੰਦਾ ਬਾਂਦੀ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਉਦਾਸੀ ਦੇਖਣ ਨੂੰ ਮਿਲੀ। ਹਾਲਾਂਕਿ ਇਸ ਦੌਰਾਨ ਮੰਡੀ ’ਚ ਝੋਨੇ ਦੀ ਫ਼ਸਲ ਨੂੰ ਤਰਪਾਲਾਂ ਨਾਲ ਢੱਕ ਕੇ ਬਚਾਉਣ ਦੇ ਮੁਕੰਮਲ ਯਤਨ ਕੀਤੇ ਗਏ ਸਨ। ਅਸਮਾਨ ’ਚ ਲਗਾਤਾਰ ਬੱਦਲਵਾਈ ਅਤੇ ਲਗਾਤਾਰ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਆਪਣੀ ਫ਼ਸਲ ਲੈ ਕੇ ਮੰਡੀਆਂ ’ਚ ਆਏ ਕਿਸਾਨ ਖਰੀਦ ਅਤੇ ਮੌਸਮ ਨੂੰ ਲੈ ਕੇ ਚਿੰਤਤ ਹਨ। ਬਾਰਿਸ਼ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੰਡੀ ’ਚ ਮੀਂਹ ਦੌਰਾਨ ਕਿਸਾਨਾਂ ਦੇ ਚਿਹਰਿਆਂ ’ਤੇ ਉਦਾਸੀ ਸਾਫ਼ ਦਿਖਾਈ ਦੇ ਰਹੀ ਹੈ। ਕਿਸਾਨ ਹੁਣ ਮੌਸਮ ਸਾਫ਼ ਹੋਣ ਦੀ ਉਡੀਕ ਕਰ ਰਹੇ ਹਨ। 11 ਏਐਸਆਰ94ਅੰਮ੍ਰਿਤਸਰ ਦਾਨਾ ਮੰਡੀ ’ਚ ਪਈਆਂ ਝੋਨੇ ਨਾਲ ਭਰੀਆਂ ਬੋਰੀਆਂ। ਤਸਵੀਰ : ਹਰਜੀਤ ਸਿੰਘ
ਪਿਛਲੀ ਖ਼ਬਰ ਸਕਾਟਲੈਂਡ ਦੀਆਂ ਯੂਨੀਵਰਸਿਟੀਆਂ ਨੂੰ ਚੀਨੀ ਜਾਸੂਸੀ ਦੇ ਖ਼ਤਰੇ ਬਾਰੇ ਚਿਤਾਵਨੀ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਪਿੰਡ ਸਾਂਘਣਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।