12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰਸਤੇ ’ਚ ਮੌਤ ਬਣ ਕੇ ਖੜ੍ਹਾ ਬਿਜਲੀ ਦਾ ਖੰਭਾ

ਵੇਰਕਾ, 11 ਅਕਤੂਬਰ (ਲਖਵਿੰਦਰ ਸਿੰਘ)-ਵੇਰਕਾ ਵਿਖੇ ਰੇਲਵੇ ਫਾਟਕ ਨੂੰ ਬੰਦ ਕਰਕੇ ਲੋਕਾਂ ਦੀ ਆਵਾਜਾਈ ਲਈ ਹੇਠਾਂ ਬਣਾਇਆ ਗਿਆ ਸੁਰੰਗ ਵਰਗਾ ਰਸਤਾ ਪਿਛਲੇ ਪੰਦਰਾਂ ਸਾਲਾਂ ਤੋਂ ਪ੍ਰਸ਼ਾਸਨਿਕ ਅਣਗਹਿਲੀ ਦਾ ਸ਼ਿਕਾਰ ਹੈ। ਇਸ ਰਸਤੇ ਵਿਚ ਬਿਜਲੀ ਦਾ ਖੰਭਾ ਲੱਗਿਆ ਹੋਇਆ ਹੈ, ਜਿਸ ਨੂੰ ਹਟਾਉਣ ਲਈ ਅਜੇ ਤੱਕ ਕਿਸੇ ਵੀ ਵਿਭਾਗ ਨੇ ਕੋਈ ਦਿਲਚਸਪੀ ਨਹੀਂ ਦਿਖਾਈ।

ਅਜੀਤ ਡੈਸਕ 12-10-2026
ਵੇਰਕਾ, 11 ਅਕਤੂਬਰ (ਲਖਵਿੰਦਰ ਸਿੰਘ)-ਵੇਰਕਾ ਵਿਖੇ ਰੇਲਵੇ ਫਾਟਕ ਨੂੰ ਬੰਦ ਕਰਕੇ ਲੋਕਾਂ ਦੀ ਆਵਾਜਾਈ ਲਈ ਹੇਠਾਂ ਬਣਾਇਆ ਗਿਆ ਸੁਰੰਗ ਵਰਗਾ ਰਸਤਾ ਪਿਛਲੇ ਪੰਦਰਾਂ ਸਾਲਾਂ ਤੋਂ ਪ੍ਰਸ਼ਾਸਨਿਕ ਅਣਗਹਿਲੀ ਦਾ ਸ਼ਿਕਾਰ ਹੈ। ਇਸ ਰਸਤੇ ਵਿਚ ਬਿਜਲੀ ਦਾ ਖੰਭਾ ਲੱਗਿਆ ਹੋਇਆ ਹੈ, ਜਿਸ ਨੂੰ ਹਟਾਉਣ ਲਈ ਅਜੇ ਤੱਕ ਕਿਸੇ ਵੀ ਵਿਭਾਗ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਰਸਤੇ ਦੇ ਵਿਚ ਲੱਗੇ ਇਸ ਬਿਜਲੀ ਦੇ ਖੰਭੇ ਕਾਰਨ ਇਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ‘ਸਤਿਗੁਰੂ ਸੇਵਾ ਸੁਸਾਇਟੀ’ ਦੇ ਪ੍ਰਧਾਨ ਦਲਜੀਤ ਸਿੰਘ ਨੇ ਰੋਸ ਪ੍ਰਗਟਾਉਂਦੇ ਹੋਏ ਦੱਸਿਆ ਕਿ ਇਸ ਰਸਤੇ ’ਚੋਂ ਹਰ ਰੋਜ਼ ਹਜ਼ਾਰਾਂ ਲੋਕ ਲੰਘਦੇ ਹਨ ਅਤੇ ਰਸਤੇ ਵਿਚ ਲੱਗੇ ਇਸ ਬਿਜਲੀ ਦੇ ਖੰਭੇ ਕਾਰਨ ਅਕਸਰ ਇੱਥੇ ਭਿਆਨਕ ਹਾਦਸੇ ਵਾਪਰਦੇ ਰਹਿੰਦੇ ਹਨ ਜਿਸ ਕਾਰਨ ਕਈ ਲੋਕ ਜ਼ਖਮੀ ਵੀ ਹੋ ਚੁੱਕੇ ਹਨ। ਉਨ੍ਹਾਂ ਪਾਵਰਕਾਮ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਸ ਬਿਜਲੀ ਦੇ ਖੰਭੇ ਨੂੰ ਤੁਰੰਤ ਇੱਥੋਂ ਹਟਾਇਆ ਜਾਵੇ, ਤਾਂ ਜੋ ਆਏ ਦਿਨ ਹੁੰਦੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਸੰਬੰਧੀ ਐੱਸ.ਡੀ.ਓ. ਈਸਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਫੌਨ ਨਹੀਂ ਚੁੱਕਿਆ ਗਿਆ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਕੈਨੇਡਾ ਵਿਖੇ ਪੁਸਤਕ ‘ਸਾਰੀ ਧਰਤੀ ਮੇਰੀ’ ਲੋਕ ਅਰਪਿਤ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਪ੍ਰਸਿੱਧ ਲੰਗੂਰ ਮੇਲਾ ਧੂਮਧਾਮ ਨਾਲ ਹੋਇਆ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।