14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਵੱਡੀ ਨਾਕਾਮੀ – ਸੱਚਰ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਸ: ਸੱਚਰ ਨੇ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣੀਆਂ ਅਤੇ ਲੋਕਾਂ ਦੀ ਜਾਨ ਸੁਰੱਖਿਅਤ ਨਾ ਰਹਿਣਾ ਸਰਕਾਰ ਦੇ ਕਾਨੂੰਨ ਵਿਵਸਥਾ ਸੰਬੰਧੀ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ।

ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਸ: ਸੱਚਰ ਨੇ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣੀਆਂ ਅਤੇ ਲੋਕਾਂ ਦੀ ਜਾਨ ਸੁਰੱਖਿਅਤ ਨਾ ਰਹਿਣਾ ਸਰਕਾਰ ਦੇ ਕਾਨੂੰਨ ਵਿਵਸਥਾ ਸੰਬੰਧੀ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਅਤੇ ਅਮਨ-ਕਾਨੂੰਨ ਦੀ ਬਹਾਲੀ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ ਪਰ ਅਜਿਹੀਆਂ ਵਾਰਦਾਤਾਂ ਸਰਕਾਰ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਨਾਲ ਨਹੀਂ, ਸਗੋਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾ ਕੇ ਆਪਣੀ ਕਾਰਗੁਜ਼ਾਰੀ ਸਾਬਤ ਕਰੇ। ਸੱਚਰ ਨੇ ਕਿਹਾ ਕਿ ਪਰਮਿੰਦਰ ਸਿੰਘ ਦਾ ਕਤਲ ਸਿਰਫ਼ ਇਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਪੰਜਾਬ ਦੀ ਸੁਰੱਖਿਆ ਵਿਵਸਥਾ ਲਈ ਵੀ ਵੱਡੀ ਚੁਣੌਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ । 13 ਏਐਸਆਰ75 ਭਗਵੰਤ ਪਾਲ ਸਿੰਘ ਸੱਚਰ ਦੀ ਤਸਵੀਰ।
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਅਤਿ ਮੰਦਭਾਗਾ – ਗੁਰਜੰਟ ਸਿੰਘ ਪੱਡੇਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।