15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਤੇਜਬੀਰ ਸਿੰਘ ਰਾਣਾ ਨੇ ਕਾਮਨਵੈਲਥ ਪਾਵਰਲਿਫਟਿੰਗ ਚੈਂਪਿਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)-ਕੈਨੇਡਾ ਦੇ ਸ਼ਹਿਰ ਵਿਨੀਪੇਗ ਵਿਚ ਆਯੋਜਿਤ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ ਵਾਸੀ 51 ਸਾਲਾ ਤੇਜਬੀਰ ਸਿੰਘ ਰਾਣਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੁਨੀਆ ਦੇ ਲਗਭਗ 20 ਦੇਸ਼ਾਂ ਦੇ 400 ਖਿਡਾਰੀਆਂ ਨੇ ਭਾਗ ਲਿਆ।

ਅੰਮ੍ਰਿਤਸਰ ਪੁੱਜਣ ਉਪਰੰਤ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ‘ਚ ਤੇਜਬੀਰ ਸਿੰਘ ਰਾਣਾ ਜਿੱਤਿਆ ਗਿਆ ਕਾਂਸੀ ਦਾ ਤਗਮਾ ਦਿਖਾਉਂਦੇ ਹੋਏ : ਤਸਵੀਰ : ਨਿਰਮਲ ਸਟੂਡੀਓ 15-10-2026
ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)-ਕੈਨੇਡਾ ਦੇ ਸ਼ਹਿਰ ਵਿਨੀਪੇਗ ਵਿਚ ਆਯੋਜਿਤ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ ਵਾਸੀ 51 ਸਾਲਾ ਤੇਜਬੀਰ ਸਿੰਘ ਰਾਣਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੁਨੀਆ ਦੇ ਲਗਭਗ 20 ਦੇਸ਼ਾਂ ਦੇ 400 ਖਿਡਾਰੀਆਂ ਨੇ ਭਾਗ ਲਿਆ। ਤੇਜਬੀਰ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਉਹ ਪੰਜਾਬ ਦੇ ਇਕਲੌਤੇ ਖਿਡਾਰੀ ਸਨ, ਜਿਨ੍ਹਾਂ ਨੂੰ ਇਸ ਰਾਸ਼ਟਰਮੰਡਲ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਤੇਜਬੀਰ ਸਿੰਘ ਰਾਣਾ ਆਸਟ੍ਰੇਲੀਆ ਵਿਚ ਆਯੋਜਿਤ ਅੰਤਰਰਾਸ਼ਟਰੀ ਪਾਵਰਲਿਫਟਿੰਗ ਮੁਕਾਬਲੇ ਵਿਚ ਸੋਨੇ ਦਾ ਤਮਗਾ ਜਿੱਤ ਕੇ ਭਾਰਤ ਅਤੇ ਪੰਜਾਬ ਦਾ ਮਾਣ ਵਧਾ ਚੁੱਕੇ ਹਨ। ਸ੍ਰੀ ਰਾਣਾ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਕੋਚ, ਪਰਿਵਾਰ ਅਤੇ ਸਾਰੇ ਸ਼ੁਭਚਿੰਤਕਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਦੇਸ਼ ਲਈ ਹੋਰ ਤਮਗੇ ਜਿੱਤਣ ਦੀ ਕੋਸ਼ਸ਼ਿ ਕਰਨਗੇ। ਉਨ੍ਹਾਂ ਦੱਸਿਆ ਕਿ ਅਮਰੀਕਾ (ਯੂਐਸਏ) ਵਿਚ ਹੋਣ ਵਾਲੇ ਆਗਾਮੀ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਲਈ ਉਹ ਹੋਰ ਵੀ ਮਿਹਨਤ ਕਰ ਰਹੇ ਹਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ: ਅਮਰੀਕ ਸਿੰਘ ਬਿੱਟਾ ਅਗਲੀ ਖ਼ਬਰ ਨਗਰ ਨਿਗਮ ਨੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਹੀਰਾ ਪਨੀਰ ਅਤੇ 3 ਡੀ ਫੂਡਜ਼ ਨੇੜਿਓਂ ਨਾਜਾਇਜ਼ ਕਬਜ਼ੇ ਹਟਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।