18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਦੇ ਜਨਮ ਦਿਵਸ ’ਤੇ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 17 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਰਤਨ, ਪਦਮਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.

ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਰਤਨ, ਪਦਮਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ. ਏ. ਵੀ. ਕਾਲਜ ਮੈਨੇਜਮੈਂਟ ਕਮੇਟੀ ਅਤੇ ਆਰੀਆ ਪ੍ਰਦੇਸ਼ਿਕ ਪ੍ਰਤਿਨਿਧੀ ਸਭਾ ਨਵੀਂ ਦਿੱਲੀ ਦੀ ਯੋਗ ਅਗਵਾਈ ਹੇਠ ਆਰੀਆ ਪ੍ਰਦੇਸ਼ਿਕ ਪ੍ਰਤਿਨਿਧੀ ਉਪਸਭਾ ਪੰਜਾਬ ਦੇ ਮਾਰਗਦਰਸ਼ਨ ‘ਚ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੇ ਮਹਾਤਮਾ ਆਨੰਦ ਸਵਾਮੀ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਪਵਿੱਤਰ ਹਵਨ ਯੱਗ ਨਾਲ ਹੋਈ, ਜਿਸ ’ਚ ਪ੍ਰਿੰਸੀਪਲ ਡਾ. ਅੰਜਨਾ ਗੁਪਤਾ, ਫੈਕਲਟੀ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਮਹਾਤਮਾ ਆਨੰਦ ਸਵਾਮੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਹ ਇਕ ਮਹਾਨ ਸੰਤ ਸਨ, ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਦੇ ਨਾਲ-ਨਾਲ ਸਮਾਜ ਨੂੰ ਜਗਾਉਣ ਦਾ ਕੰਮ ਵੀ ਕੀਤਾ। ਉਨ੍ਹਾਂ ਦੀਆਂ ਕਹਾਣੀਆਂ ਵਿਚ ਮਨੁੱਖਤਾ ਨੂੰ ਉੱਚਾ ਚੁੱਕਣ, ਸਾਨੂੰ ਸੱਚੀ ਖੁਸ਼ੀ, ਸੱਚੀ ਸ਼ਾਂਤੀ ਅਤੇ ਅਧਿਆਤਮਿਕਤਾ ਵੱਲ ਲੈ ਜਾਣ ਦੀ ਸ਼ਕਤੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਸਰੂਮ-ਪੱਧਰੀ ਗਤੀਵਿਧੀਆਂ ‘ਚ ਹਿੱਸਾ ਲਿਆ। ਮਹਾਰਿਸ਼ੀ ਦਯਾਨੰਦ ਸਰਸਵਤੀ ਦੀ ਅਮਰ ਪੁਸਤਕ, ਸਤਿਆਰਥ ਪ੍ਰਕਾਸ਼ ਅਤੇ ਮਹਾਤਮਾ ਆਨੰਦ ਸਵਾਮੀ ਦੀਆਂ ਹੋਰ ਪ੍ਰੇਰਨਾਦਾਇਕ ਸਾਹਿਤਕ ਰਚਨਾਵਾਂ ਵਿਚੋਂ ਚੁਣੀਆਂ ਸੁਕਤੀਆਂ ‘ਤੇ ਆਧਾਰਿਤ ਲੇਖ ਮੁਕਾਬਲਾ, ਇਕ ਵੈਦਿਕ ਕੁਇਜ਼ ਅਤੇ ਇਕ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਕਲਾਸਰੂਮਾਂ ’ਚ ਵੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਹਾਤਮਾਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਕਹਾਣੀ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਨਵੇਂ ਨਿਯੁਕਤ ਅਧਿਆਪਕਾਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।