ਕਮਿਸ਼ਨਰ ਲਾਹੌਰ ਡਿਵੀਜ਼ਨ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਮਿਸ਼ਨਰ ਲਾਹੌਰ ਡਿਵੀਜ਼ਨ ਨੁਮਾਨ ਯੂਸਫ਼ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਉੱਥੋਂ ਦੇ ਸਿੱਖ ਆਗੂਆਂ ਗਿਆਨੀ ਭਾਈ ਦਇਆ ਸਿੰਘ, ਸੁਰਜੀਤ ਸਿੰਘ ਕੰਵਲ ਆਦਿ ਨਾਲ ਮੁਲਾਕਾਤ ਕੀਤੀ ਅਤੇ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਉਨ੍ਹਾਂ ਨੂੰ ਭਰੋਸੇ ‘ਚ ਲਿਆ।
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਮਿਸ਼ਨਰ ਲਾਹੌਰ ਡਿਵੀਜ਼ਨ ਨੁਮਾਨ ਯੂਸਫ਼ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਉੱਥੋਂ ਦੇ ਸਿੱਖ ਆਗੂਆਂ ਗਿਆਨੀ ਭਾਈ ਦਇਆ ਸਿੰਘ, ਸੁਰਜੀਤ ਸਿੰਘ ਕੰਵਲ ਆਦਿ ਨਾਲ ਮੁਲਾਕਾਤ ਕੀਤੀ ਅਤੇ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਉਨ੍ਹਾਂ ਨੂੰ ਭਰੋਸੇ ‘ਚ ਲਿਆ। ਡਿਪਟੀ ਕਮਿਸ਼ਨਰ ਰਾਣਾ ਹਮੀਦ ਅਤੇ ਡੀ. ਪੀ. ਓ. ਸ੍ਰੀ ਨਨਕਾਣਾ ਸਾਹਿਬ ਨੇ ਕਮਿਸ਼ਨਰ ਨੂੰ ਸੁਰੱਖਿਆ, ਸਫ਼ਾਈ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਬ੍ਰੀਫਿੰਗ ਦਿੱਤੀ। ਕਮਿਸ਼ਨਰ ਲਾਹੌਰ ਨੇ ਦੱਸਿਆ ਕਿ ਨਵੰਬਰ ਮਹੀਨੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। ਇਸ ਕੌਮਾਂਤਰੀ ਸਮਾਗਮ ਲਈ ਵਿਦੇਸ਼ੀ ਮਹਿਮਾਨਾਂ ਦੇ ਪ੍ਰੋਟੋਕੋਲ, ਸੁਰੱਖਿਆ, ਰਿਹਾਇਸ਼, ਸਫ਼ਾਈ ਅਤੇ ਮਿਊਂਸੀਪਲ ਸਹੂਲਤਾਂ ਦੀ ਯੋਜਨਾਬੰਦੀ ਮੁਕੰਮਲ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਰਾਣਾ ਹਮੀਦ ਨੇ ਦੱਸਿਆ ਕਿ ਗੁਰਦੁਆਰਾ ਜਨਮ ਅਸਥਾਨ ਵਿਖੇ ਆਰਜ਼ੀ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਡੀ. ਐੱਚ. ਕਿਊ. ਹਸਪਤਾਲ ’ਚ ਯਾਤਰੀਆਂ ਲਈ ਵਿਸ਼ੇਸ਼ ਵਾਰਡ ਰਾਖਵੇਂ ਰਹਿਣਗੇ। ਸ੍ਰੀ ਨਨਕਾਣਾ ਸਾਹਿਬ ਸ਼ਹਿਰ ਅਤੇ ਮੁੱਖ ਮਾਰਗਾਂ ‘ਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ 24 ਘੰਟੇ ਨਿਗਰਾਨੀ ਰੱਖੀ ਜਾਵੇਗੀ। ਇਸ ਤੋਂ ਇਲਾਵਾ ਕੰਟਰੋਲ ਰੂਮ, ਰੈਸਕਿਊ ਯੋਜਨਾ, ਟ੍ਰੈਫਿਕ ਮੈਨੇਜਮੈਂਟ, ਪਾਰਕਿੰਗ ਅਤੇ 24 ਘੰਟੇ ਪੁਲਿਸ ਪੈਟਰੋਲਿੰਗ ਯਕੀਨੀ ਬਣਾਈ ਜਾਵੇਗੀ।